Punjab
ਅੱਜ ਅਨੰਦਪੁਰ ਸਾਹਿਬ ‘ਚ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ
ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਵੇਗਾ। ਇਸ ਇਜਲਾਸ ਦੌਰਾਨ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਮਤਾ ਪੇਸ਼ ਕੀਤਾ ਜਾ ਸਕਦਾ ਹੈ। ਸਰਕਾਰ ਸ੍ਰੀ ਆਨੰਦਪੁਰ ਸਾਹਿਬ ਲਈ ਇੱਕ ਨਵਾਂ ਜ਼ਿਲ੍ਹਾ ਬਣਾਉਣ ਜਾਂ ਰੂਪਨਗਰ ਦਾ ਨਾਮ ਬਦਲਣ ਦਾ ਫੈਸਲਾ ਵੀ ਲੈ ਸਕਦੀ ਹੈ।
ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਜਿਸ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਦੇਣ ਲਈ ਇੱਕ ਮਤਾ ਪੇਸ਼ ਕੀਤਾ ਜਾਵੇਗਾ।
