Connect with us

Punjab

ਅੱਜ ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ

Published

on

PUNJAB WEATHER : ਪੰਜਾਬ ਵਿੱਚ ਭਿਆਨਕ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੀਂਹ ਪੈਣ ਕਾਰਨ ਤਾਪਮਾਨ 5 ਡਿਗਰੀ ਘਟਿਆ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਵੀ ਹੈ।

ਦਰਅਸਲ, ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਦੋਂ ਕਿ 6 ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੀ ਚੇਤਾਵਨੀ ਹੈ।

ਮੌਸਮ ਵਿਭਾਗ ਅਨੁਸਾਰ ਰੂਪਨਗਰ, ਮੋਹਾਲੀ, ਪਟਿਆਲਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 2-3 ਦਿਨਾਂ ਲਈ ਪੀਲਾ ਅਲਰਟ ਐਲਾਨਿਆ ਹੈ, ਇਸ ਦੌਰਾਨ ਗਰਜ-ਤੂਫ਼ਾਨ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਜਾਰੀ ਕੀਤੀ ਗਈ ਹੈ। ਭਵਿੱਖਬਾਣੀ ਅਨੁਸਾਰ ਮੰਗਲਵਾਰ ਅਤੇ ਸ਼ੁੱਕਰਵਾਰ ਰਾਤ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।