Punjab
ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ….

PUNJAB BUDGET SESSION : ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ । ਸ਼ੈਸਨ ‘ਚ ਕਿਸਾਨਾਂ ਦੇ ਮੁੱਦੇ ‘ਤੇ ਹੰਗਾਮੇ ਦੇ ਆਸਾਰ ਰਹਿਣਗੇ। .26 ਮਾਰਚ ਨੂੰ ਗਾ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।
ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਵੀਰਵਾਰ ਦੇਰ ਸ਼ਾਮ ਹੋਈ ਕੈਬਨਿਟ ਮੀਟਿੰਗ ਵਿੱਚ, 26 ਮਾਰਚ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੈਬਨਿਟ ਵੱਲੋਂ ਪਾਸ ਕੀਤਾ ਗਿਆ ਬਜਟ ਰਾਜਪਾਲ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ।
ਉਨ੍ਹਾਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ, ਇਸਨੂੰ 26 ਮਾਰਚ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਸ਼ੁੱਕਰਵਾਰ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਦੌਰਾਨ, ਪਹਿਲਾ ਭਾਸ਼ਣ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਹੋਵੇਗਾ। ਵਿੱਤ ਮੰਤਰੀ ਹਰਪਾਲ ਚੀਮਾ 26 ਮਾਰਚ ਨੂੰ ਬਜਟ ਪੇਸ਼ ਕਰਨਗੇ।