Connect with us

National

ਆਂਧਰਾਪ੍ਰਦੇਸ਼ ਤੇ ਤੇਲੰਗਾਨਾ ‘ਚ ਭਾਰੀ ਮੀਂਹ, 31 ਲੋਕਾਂ ਦੀ ਮੌਤ

Published

on

ਆਂਧਰਾਪ੍ਰਦੇਸ਼ ਤੇ ਤੇਲੰਗਾਨਾ ‘ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਹੜ੍ਹ ਵਰਗੇ ਹਲਾਤ ਬਣ ਗਏ ਹਨ ਅਤੇ 31 ਲੋਕਾਂ ਦੀ ਮੌਤ ਹੋ ਗਈ ਹੈ | ਕਈ ਲੋਕਾਂ ਨੂੰ ਆਪਣੇ ਘਰ ਛੱਡ ਕੇ ਬੇਘਰ ਹੋ ਗਏ ਹਨ।

ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਲਗਾਤਾਰ ਪਿਛਲੇ ਤਿੰਨ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। NDRF ਦੀਆਂ 26 ਟੀਮਾਂ ਦੋਹਾਂ ਸੂਬਿਆਂ ‘ਚ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੀਆਂ ਹੋਈਆਂ ਹਨ ਜਦਕਿ 14 ਹੋਰ ਟੀਮਾਂ ਭੇਜੀਆਂ ਜਾਣਗੀਆਂ। ਆਂਧਰਾ ਪ੍ਰਦੇਸ਼ ‘ਚ ਪਿਛਲੇ ਤਿੰਨ ਦਿਨਾਂ ‘ਚ ਭਾਰੀ ਮੀਂਹ ਨੇ ਕਈ ਥਾਵਾਂ ‘ਤੇ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ ।

ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਭਾਰੀ ਮੀਂਹ ਪਿਆ। ਇਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਦਰਿਆਵਾਂ ਅਤੇ ਨਦੀਆਂ ਵਿੱਚ ਉਛਾਲ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਫਸਲਾਂ ਦਾ ਨੁਕਸਾਨ ਹੋਇਆ ਹੈ। ਸੜਕਾਂ ਅਤੇ ਰੇਲ ਮਾਰਗਾਂ ਨੂੰ ਰੋਕ ਦਿੱਤਾ ਗਿਆ ਹੈ। ਕਈ ਥਾਵਾਂ ‘ਤੇ ਪਾਣੀ ਭਰਨ ਅਤੇ ਟ੍ਰੈਕ ਖਰਾਬ ਹੋਣ ਕਾਰਨ 432 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਜਦਕਿ 139 ਦੇ ਰੂਟ ਬਦਲ ਦਿੱਤੇ ਗਏ ਹਨ।

NDRF, ਫੌਜ ਅਤੇ ਹੋਰ ਏਜੰਸੀਆਂ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੀਆਂ ਹੋਈਆਂ ਹਨ। ਇਸ ਕੁਦਰਤੀ ਆਫ਼ਤ ਕਾਰਨ ਤੇਲੰਗਾਨਾ ਵਿੱਚ 16 ਅਤੇ ਆਂਧਰਾ ਪ੍ਰਦੇਸ਼ ਵਿੱਚ 15 ਲੋਕਾਂ ਦੀ ਮੌਤ ਹੋ ਗਈ। ਡੇਢ ਲੱਖ ਏਕੜ ਤੋਂ ਵੱਧ ਫਸਲਾਂ ਦਾ ਨੁਕਸਾਨ ਹੋਇਆ ਹੈ। ਰਾਜ ਸਰਕਾਰ ਨੇ ਲਗਭਗ 5,000 ਕਰੋੜ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਹੈ ਅਤੇ ਕੇਂਦਰ ਤੋਂ 2,000 ਕਰੋੜ ਰੁਪਏ ਦੀ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ। ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਵੀ ਮੰਗ ਕੀਤੀ। ਆਂਧਰਾ ਪ੍ਰਦੇਸ਼ ਵਿੱਚ ਵੀ ਕਰੀਬ 4.5 ਲੱਖ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ।