Connect with us

Punjab

‘ਆਪ’ ਉਮੀਦਵਾਰ ਰਜਿੰਦਰ ਗੁਪਤਾ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ

Published

on

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਰਾਜ ਸਭਾ ਸੀਟ ਲਈ ਐਲਾਨੇ ਗਏ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਰਾਜ ਸਭਾ ਸੀਟ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ ਅਤੇ ਗਿਣਤੀ ਤੋਂ ਬਾਅਦ ਉਸੇ ਦਿਨ ਨਤੀਜੇ ਐਲਾਨੇ ਜਾਣਗੇ।

ਤੁਹਾਨੂੰ ਦੱਸ ਦੇਈਏ ਕਿ ਵਿਧਾਇਕ ਗੋਗੀ ਦੀ ਮੌਤ ਤੋਂ ਬਾਅਦ, ਲੁਧਿਆਣਾ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਦੇ ਰਾਜ ਸਭਾ ਸੀਟ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਇਸ ਚੋਣ ਜਿੱਤਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ।