Connect with us

Punjab

ਇੰਦੌਰ ਤੋਂ ਔਰਤਾਂ ਦਾ ਇੱਕ ਗਰੁੱਪ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਇਆ ਨਤਮਸਤਕ

Published

on

10 ਅਪ੍ਰੈਲ 2024: ਸ੍ਰੀ ਗੁਰੂ ਸਿੰਘ ਸਭਾ ਇੰਦੌਰ ਤੋਂ ਹਰਪਾਲ ਭਾਟੀਆ ਤੇ ਰਿੰਪੀ ਸਲੂਜਾ ਦੀ ਅਗਵਾਈ ਹੇਠ ‘ਬੀਬੀਆਂ ਦਾ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਸਮੂਹ ਜੱਥੇ ਨੇ ਜਿੱਥੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ, ਉੱਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਮੱਥਾ ਟੇਕਣ ਉਪਰੰਤ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਦੇ ਵੱਲੋਂ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ।

ਮੀਡਿਆ ਨਾਲ ਗੱਲਬਾਤ ਕਰਦਿਆਂ ਰਿੰਪੀ ਸਲੂਜਾ ਤੇ ਪਿੰਕੀ ਭਾਟੀਆ ਨੇ ਦੱਸਿਆ ਕਿ ਅੱਜ ਬਹੁਤ ਹੀ ਸੁਭਾਗਾ ਵਾਲਾ ਦਿਨ ਹੈ ਜੋ ਸਤਿਗੁਰਾਂ ਦੇ ਚਰਨਾਂ ‘ਚ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਈਆਂ ਸਮੂਹ ਸੰਗਤਾਂ ਨੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।