Connect with us

National

ਓਲੰਪਿਕ ਆਰਡਰ ਨਾਲ ਨਿਵਾਜੇ ਜਾਣ ਮਗਰੋਂ ਅਭਿਨਵ ਬਿੰਦਰਾ ਨੂੰ PM ਮੋਦੀ ਨੇ ਦਿੱਤੀ ਵਧਾਈ

Published

on

ਭਾਰਤ ਦੇ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੁਆਰਾ ਓਲੰਪਿਕ ਆਰਡਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਅਭਿਨਵ ਬਿੰਦਰਾ ਨੂੰ ਓਲੰਪਿਕ ਅੰਦੋਲਨ ਵਿੱਚ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੀਐਮ ਮੋਦੀ ਨੇ ਅਭਿਨਵ ਬਿੰਦਰਾ ਨੂੰ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ। ਬਿੰਦਰਾ ਨੇ 2008 ਬੀਜਿੰਗ ਓਲੰਪਿਕ ਵਿੱਚ ਸੋਨ ਤਮਗਾ ਜਿੱਤਿਆ ਸੀ।

PM ਨੇ ਟਵੀਟ ਕਰ ਦਿੱਤੀ ਵਧਾਈ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਭਾਰਤੀ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ 2008 ਬੀਜਿੰਗ ਓਲੰਪਿਕ ਦੇ ਸੋਨ ਤਮਗਾ ਜੇਤੂ ਨੂੰ ਸੋਸ਼ਲ ਮੀਡੀਆ ‘ਤੇ ਆਪਣੀਆਂ ਸ਼ੁਭਕਾਮਨਾਵਾਂ ਭੇਜੀਆਂ।

ਲਿਖਿਆ – “ਇਹ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ ਕਿ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਵਧਾਈ ਹੋਵੇ। ਭਾਵੇਂ ਉਹ ਅਥਲੀਟ ਹੋਣ ਜਾਂ ਆਉਣ ਵਾਲੇ ਖਿਡਾਰੀਆਂ ਦੇ ਸਲਾਹਕਾਰ ਵਜੋਂ, ਉਨ੍ਹਾਂ ਨੇ ਖੇਡਾਂ ਅਤੇ ਓਲੰਪਿਕ ਅੰਦੋਲਨ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ।”

ਅਭਿਨਵ ਬਿੰਦਰਾ ਦੀ ਉਮਰ 41 ਸਾਲ ਹੈ | ਉਨ੍ਹਾਂ ਨੇ 2008 ਬੀਜਿੰਗ ਖੇਡਾਂ ਵਿੱਚ ਪੁਰਸ਼ਾਂ ਦੀ 10 ਮੀਟਰ ਏਅਰ ਰਾਈਫਲ ਈਵੈਂਟ ਜਿੱਤ ਕੇ ਭਾਰਤ ਦਾ ਪਹਿਲਾ ਵਿਅਕਤੀਗਤ ਓਲੰਪਿਕ ਸੋਨ ਤਮਗਾ ਜਿੱਤਿਆ। ਉਹ 2010 ਤੋਂ 2020 ਤੱਕ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ (ISSF) ਦੀ ਐਥਲੀਟ ਕਮੇਟੀ ਦਾ ਮੈਂਬਰ ਸੀ।