Connect with us

Governance

ਕਰੋਨਾ ਵਾਇਰਸ ਦੇ ਮੱਦੇਨਜ਼ਰ ਨੇਪਾਲ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਐਂਟਰੀ ਬੰਦ

Published

on

ਸ੍ਰੀ ਫਤਿਹਗ੍ਹੜ ਸਾਹਿਬ, 18 ਮਾਰਚ, (ਰਣਜੋਧ ਸਿੰਘ) ਦੁਨੀਆ ਭਰ ‘ਚ ਫੈਲੇ ਕੋਰੋਨਾ ਵਾਇਰਸ ਦਾ ਬੱਚਿਆਂ ਦੀ ਪੜ੍ਹਾਈ ‘ਤੇ ਵੀ ਬੁਰਾ ਅਸਰ ਪਿਆ ਹੈ ਕਿਉਂਕਿ ਪੰਜਾਬ ਸਰਕਾਰ ਅਤੇ ਸ੍ਰੋਮਣੀ ਕਮੇਟੀ ਨੇ ਸਾਰੇ ਵਿਦਿਅਕ ਅਦਾਰੇ 31 ਮਾਰਚ ਤਕ ਬੰਦ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ਜਿਸ ਕਰਕੇ ਹੋਸਟਲਾਂ ‘ਚ ਰਹਿ ਰਹੇ ਵਿਦਿਆਰਥੀ ਆਪੋ ਆਪਣੇ ਘਰਾਂ ਨੂੰ ਪਰਤਣ ਲੱਗ ਪਏ ਹਨ ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਖ਼ਰਾਬ ਹੋਵੇਗੀ ਕਿਉਂਕਿ ਆਉਣ ਵਾਲੇ ਦਿਨਾਂ ‘ਚ ਪੇਪਰ ਹੋਣ ਵਾਲੇ ਹਨ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਵਿਦਿਅਕ ਹੱਬ ਵਜੋਂ ਜਾਣਿਆਂ ਜਾਂਦਾ ਹੈ ਕਿਉਂਕਿ ਜ਼ਿਲ੍ਹੇ ‘ਚ ਬਹੁਤ ਸਾਰੇ ਵਿਦਿਅਕ ਅਦਾਰੇ ਹਨ ਜਿਸ ਕਰਕੇ ਇੱਥੇ ਬਾਕੀ ਸੂਬਿਆਂ ਦੇ ਬੱਚੇ ਪੜ੍ਹਦੇ ਹਨ ਜੋ ਹੁਣ ਘਰਾਂ ਨੂੰ ਪਰਤਣ ਲੱਗ ਪਏ ਹਨ।

 ਮਾਤਾ ਗੁਜਰੀ ਕਾਲਜ ‘ਚ ਪੜ੍ਹਦੇ ਨੇਪਾਲੀ ਵਿਦਿਆਰਥੀ ਜੈ ਦੀਪ ਨੇ ਦੱਸਿਆ ਕਿ ਉਹ ਨੇਪਾਲ ਦੇ ਰਾਵਿਰਾਜ ਦਾ ਰਹਿਣ ਵਾਲਾ ਹੈ ਅਤੇ ਕਾਲਜ ਬੰਦ ਹੋਣ ਕਰਕੇ ਉਹ ਨੇਪਾਲ ਜਾਣਾ ਚਾਹੁੰਦਾ ਸੀ ਪਰ ਉੱਥੇ ਉਸ ਦੇ ਰਿਸ਼ਤੇਦਾਰਾਂਨੇ ਦੱਸਿਆ ਕਿ ਨੇਪਾਲ ਸਰਕਾਰ ਨੇ ਬਾਰਡਰ ‘ਤੇ ਬਾਹਰੀ ਵਿਅਕਤੀਆਂ ਦੀ ਐਂਟਰੀ ‘ਤੇ ਰੋਕ ਲਗਾ ਦਿੱਤੀ ਹੈ ਜਿਸ ਕਰਕੇ ਉਸਦਾ ਨੇਪਾਲ ‘ਚ ਐਂਟਰ ਹੋਣਾ ਮੁਸ਼ਕਲ ਹੈ।