Punjab
ਕਾਂਗਰਸੀ ਆਗੂ ਰਾਜਦੀਪ ਸਿੰਘ 9 ਸਤੰਬਰ ਤੱਕ ਰਿਮਾਂਡ ‘ਤੇ
PUNJAB : ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਈਡੀ ਨੇ ਬੀਤੇ ਦਿਨ ਖੰਨਾ ਦੇ ਪਿੰਡ ਇਕੋਲਾਹੀ ਵਿੱਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪਾ ਮਾਰਿਆ ਸੀ। ਇਸ ਦੌਰਾਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ‘ਚ ਸਥਿਤ ਉਸ ਦੇ ਵਿਚੋਲੇ ਦੀ ਦੁਕਾਨ ‘ਤੇ ਜਾਂਚ ਕੀਤੀ ਗਈ।
ਅਦਾਲਤ ‘ਚ ਕੀਤਾ ਪੇਸ਼…
ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਾਜਦੀਪ ਸਿੰਘ ਨਾਗਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਰਾਜਦੀਪ ਸਿੰਘ ਨੂੰ ਜੱਜ ਧਰਮਿੰਦਰ ਪਾਲ ਸਿੰਗਲ ਦੀ ਅਦਾਲਤ ਵਿੱਚ ਪੇਸ਼ ਕੀਤਾ।
5 ਦਿਨ ਦਾ ਦਿੱਤਾ ਗਿਆ ਰਿਮਾਂਡ…
ਕਾਂਗਰਸ ਸਰਕਾਰ ਦੌਰਾਨ ਪੰਜਾਬ ਵਿੱਚ 2000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਈਡੀ ਨੇ ਉਨ੍ਹਾਂ ਦੇ ਕਰੀਬੀ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਬੁੱਧਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਨੇ ਗ੍ਰਿਫ਼ਤਾਰ ਰਾਜਦੀਪ ਸਿੰਘ ਨੂੰ ਵੀਰਵਾਰ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਈਡੀ ਅਧਿਕਾਰੀਆਂ ਨੇ ਰਾਜਦੀਪ ਦਾ ਸੋਮਵਾਰ ਤੱਕ ਅਦਾਲਤ ਤੋਂ ਰਿਮਾਂਡ ਹਾਸਲ ਕਰ ਲਿਆ ਹੈ। ਹਾਲਾਂਕਿ ਈਡੀ ਨੇ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ 5 ਦਿਨ ਦਾ ਰਿਮਾਂਡ ਦਿੱਤਾ ਹੈ।