Punjab
ਕਾਂਗਰਸੀ ਉਮੀਦਵਾਰ ਆਸ਼ੂ ਨੂੰ ਵਿਜੀਲੈਂਸ ਨੇ ਭੇਜਿਆ ਸੰਮਨ

ਲੁਧਿਆਣਾ ਹਲਕਾ ਪੱਛਮੀ ਜਿਮਨੀ ਚੋਣ ਨੂੰ ਲੈ ਕੇ ਚਾਰੇ ਪਾਰਟੀਆਂ ਨੇ ਆਪਣੇ ਉਮੀਦਵਾਰਾ ਐਲਾਨ ਦਿੱਤੇ ਹਨ। ਜਿੱਥੇ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਹੈ। ਉੱਥੇ ਹੀ ਕਾਂਗਰਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਬੀਜੇਪੀ ਨੇ ਜੀਵਨ ਗੁਪਤਾ ਉੱਪਰ ਆਪਣਾ ਦਾਅ ਖੇਡਿਆ ਹੈ।
ਲੁਧਿਆਣਾ ਦੇ ਨਿਊ ਹਾਈ ਸਕੂਲ ‘ਤੇ ਜਾਅਲੀ ਕਮੇਟੀ ਬਣਾ ਕੇ ਕਬਜ਼ਾ ਕਰਨ ਅਤੇ ਫਿਰ ਸਕੂਲ ਦੀ ਜ਼ਮੀਨ ਵੇਚਣ ਅਤੇ ਕਿਰਾਏ ‘ਤੇ ਦੇਣ ਦੇ ਮਾਮਲੇ ਵਿੱਚ, ਵਿਜੀਲੈਂਸ ਨੇ ਸਾਬਕਾ ਮੰਤਰੀ ਅਤੇ ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਹੈ।