Punjab
ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਐਲਾਨਿਆ ਉਮੀਦਵਾਰ

LUDHIANA : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਤਿਆਰੀ ਖਿੱਚ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਉਮੀਦਵਾਰ ਐਲਾਨਿਆ ਹੈ।
ਲੁਧਿਆਣਾ ਪਛਮੀ ਵਿਧਾਨ ਸਭਾ ਹਲਕੇ ਦੀ ਖ਼ਾਲੀ ਪਈ ਸੀਟ ’ਤੇ ਕਾਂਗਰਸ ਨੇ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨ ਦਿਤਾ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਕੀਤੇ ਐਲਾਨ ਅਨੁਸਾਰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਭਾਰਤ ਭੂਸ਼ਣ ਆਸ਼ੂ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਅਪਣਾ ਉਮੀਦਵਾਰ ਐਲਾਨਿਆ ਹੋਇਆ ਹੈ।