National
ਕਾਂਗਰਸ ਵਿਧਾਇਕ ਸੁਰੇਂਦਰ ਪੰਵਾਰ ਨੂੰ ED ਨੇ ਕੀਤਾ ਗ੍ਰਿਫ਼ਤਾਰ
ਚੋਣਾਂ ਤੋਂ 3 ਮਹੀਨੇ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੀਤੀ ਰਾਤ ਈਡੀ ਨੇ ਸੋਨੀਪਤ ਤੋਂ ਕਾਂਗਰਸ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫਤਾਰ ਕੀਤਾ ਸੀ। ਸੂਤਰਾਂ ਮੁਤਾਬਕਉਨ੍ਹਾਂ ਨੂੰ ਉਸ ਦੇ ਸੋਨੀਪਤ ਸਥਿਤ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਵਾਰ ਨੂੰ ਗ੍ਰਿਫਤਾਰ ਕਰਕੇ ਅੰਬਾਲਾ ਲਿਜਾਇਆ ਗਿਆ ਹੈ। ਜਿੱਥੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇੱਥੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਵੀ ਲਿਆ ਜਾ ਸਕਦਾ ਹੈ।
ਇਹ ਮਾਮਲਾ ਨਾਜਾਇਜ਼ ਮਾਈਨਿੰਗ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਗ੍ਰਿਫਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਦਾ ਸਬੰਧ ਯਮੁਨਾਨਗਰ ਤੋਂ ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਨਾਲ ਸੀ। ਸੁਰੇਂਦਰ ਖਿਲਾਫ ਮਨੀ ਲਾਂਡਰਿੰਗ ਸਬੰਧੀ ਅਹਿਮ ਸਬੂਤ ਮਿਲੇ ਹਨ। ਈਡੀ ਵੱਲੋਂ ਜ਼ਬਤ ਕੀਤੇ ਗਏ ਦਸਤਾਵੇਜ਼ਾਂ ‘ਤੇ ਪੰਵਾਰ ਦੇ ਜਵਾਬ ਤੋਂ ਉਹ ਸੰਤੁਸ਼ਟ ਨਹੀਂ ਸੀ।
ਵਿਧਾਇਕ ਸੁਰਿੰਦਰ ਪੰਵਾਰ ਦਾ ਹਰਿਆਣਾ ਦੇ ਨਾਲ-ਨਾਲ ਰਾਜਸਥਾਨ ਵਿੱਚ ਵੀ ਮਾਈਨਿੰਗ ਦਾ ਕਾਰੋਬਾਰ ਹੈ। ਕਰੀਬ 7 ਮਹੀਨੇ ਪਹਿਲਾਂ ਈਡੀ ਦੀ ਟੀਮ ਨੇ ਸੋਨੀਪਤ ਦੇ ਸੈਕਟਰ-15 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ ਸੀ। ਮਾਈਨਿੰਗ ਕਾਰੋਬਾਰ ਦੀ ਜਾਂਚ ਕਰੀਬ 36 ਘੰਟੇ ਚੱਲੀ। ਜਿਸ ਤੋਂ ਬਾਅਦ ਟੀਮ ਨੇ ਮਾਈਨਿੰਗ ਦੇ ਕਾਰੋਬਾਰ ‘ਚ ਮਨੀ ਲਾਂਡਰਿੰਗ ਦੀ ਜਾਂਚ ਲਈ ਘਰ ‘ਚ ਰੱਖੇ ਦਸਤਾਵੇਜ਼ਾਂ ਦੀ ਤਲਾਸ਼ੀ ਲਈ।