Connect with us

India

ਕੀ ਹੈ ਸਵਾਈਨ ਫਲੂ ? ਜਾਣੋ ਕਿਵੇਂ ਕੀਤਾ ਜਾ ਸਕਦਾ ਸਵਾਈਨ ਫਲੂ ਤੋਂ ਬਚਾਅ

Published

on

ਇਹ ਸਾਹ ਨਾਲ ਜੁੜੀ ਬਿਮਾਰੀ ਹੈ। ਜੋ ਇਨਫਲੂਏਂਜ਼ਾ ਟਾਈਪ-ਏ ਵਾਇਰਸ ਕਾਰਨ ਹੁੰਦੀ ਹੈ। ਸਵਾਈਨ ਫਲੂ ਸੂਰਾਂ ਨੂੰ ਵੀ ਹੁੰਦੀ ਹੈ।
ਸਵਾਈਨ ਫਲੂ ਦੇ ਸ਼ੁਰੂਆਤੀ ਮਾਮਲੇ ਵਿੱਚ 2009 ਵਿੱਚ ਅਮਰੀਕਾ ਦੇ ਮੈਕਸਿਕੋ ਵਿੱਚ ਸਾਹਮਣੇ ਆਏ ਸਨ। ਉਸ ਤੋਂ ਬਾਅਦ ਲਗਪਗ 100 ਦੇਸਾਂ ਵਿੱਚ ਇਸ ਦੇ ਕੇਸ ਸਾਹਮਣੇ ਆ ਚੁੱਕੇ ਹਨ।
ਪ੍ਰਯੋਗਸ਼ਾਲਾ ਵਿੱਚ ਕੀਤੇ ਗਏ ਤਜ਼ਰਬਿਆਂ ਮੁਤਾਬਕ ਵਾਇਰਸ ਦੇ ਜੀਨ ਉੱਤਰੀ ਅਮਰੀਕਾ ਦੇ ਸੂਰਾਂ ਵਰਗੇ ਜੀਨ ਹੁੰਦੇ ਹਨ। ਇਸੇ ਕਾਰਨ ਇਸ ਨੂੰ ਸਵਾਈਨ ਫਲੂ ਕਿਹਾ ਜਾਂਦਾ ਹੈ।
ਵਿਗਿਆਨਕ ਭਾਸ਼ਾ ਵਿੱਚ ਇਸ ਵਾਇਰਸ ਨੂੰ ਇੰਫਲੂਏਂਜ਼ਾ-ਏ (H1A1) ਕਿਹਾ ਜਾਂਦਾ ਹੈ। ਇਸ ਦੀ ਇੱਕ ਹੋਰ ਕਿਸਮ ਕਾਰਨ 1918 ਵਿੱਚ ਇੱਕ ਬਿਮਾਰੀ ਫੈਲ ਵੀ ਚੁੱਕੀ ਹੈ। ਇਹ ਠੰਢ ਤੇ ਬਰਸਾਤਾਂ ਦੇ ਦਿਨਾਂ ਅੰਦਰ ਜ਼ਿਆਦਾ ਫੈਲਦਾ ਹੈ। ਸਵਾਈ ਫਲੂ ਦਾ ਸਭ ਤੋਂ ਵੱਧ ਖ਼ਤਰਾ ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਮਹਿਲਾਵਾਂ ਨੂੰ ਹੁੰਦਾ ਹੈ। ਜਿਨ੍ਹਾਂ ਲੋਕਾਂ ਦੀ ਬਿਮਾਰੀਆਂ ਨਾਲ ਲੜਨ ਦੀ ਸਮਰਥਾ ਘੱਟ ਹੁੰਦੀ ਹੈ, ਉਹ ਤੇਜ਼ੀ ਨਾਲ ਇਸ ਵਾਇਰਸ ਦੀ ਚਪੇਟ ਵਿੱਚ ਆਉਂਦੇ ਹਨ। ਇਸ ਬਿਮਾਰੀ ਲਈ ਹਾਲੇ ਤਕ ਕੋਈ ਦਵਾਈ ਨਹੀਂ ਬਣੀ। ਇਸ ਲਈ ਠੰਢ ਤੇ ਬਰਸਾਤਾਂ ਦੇ ਮੌਸਮ ਵਿੱਚ ਇਸ ਤੋਂ ਬਚਾਅ ਕਰਨਾ ਹੋਰ ਜ਼ਰੂਰੀ ਹੋ ਜਾਂਦਾ ਹੈ।

ਕਿਵੇਂ ਹੁੰਦਾ ਹੈ ਸਵਾਈਨ ਫਲੂ?

ਸ਼ੁਰੂਆਤੀ ਸਮੇਂ ਵਿੱਚ ਇਹ ਮੰਨਿਆ ਜਾਂਦਾ ਸੀ ਕਿ ਇਸ ਵਿੱਚ ਸੂਰਾਂ ਦੀ ਭੂਮਿਕਾ ਹੁੰਦੀ ਹੈ।
ਬਾਅਦ ਵਿੱਚ ਪਤਾ ਲੱਗਿਆ ਕਿ ਇਹ ਇਨਸਾਨਾਂ ਤੋਂ ਇਨਸਾਨਾਂ ਵਿੱਚ ਫੈਲਦਾ ਹੈ, ਖ਼ਾਸ ਕਰਕੇ ਖੰਘਣ ਅਤੇ ਛਿੱਕਣ ਨਾਲ।
ਸਧਾਰਣ ਜ਼ੁਖ਼ਾਮ ਵੀ ਇਸੇ ਵਾਇਰਸ ਕਾਰਨ ਹੁੰਦਾ ਹੈ ਪਰ ਸਵਾਈਨ ਫਲੂ ਇਸ ਦੀ ਇੱਕ ਖ਼ਾਸ ਕਿਸਮ ਕਾਰਨ ਹੀ ਹੁੰਦਾ ਹੈ।

WHO ਵੱਲੋਂ ਦਿੱਤੇ ਬਚਾਅ ਕਰਨ ਦੇ ਸੁਝਾਅ

ਸਵਾਈਨ ਫਲੂ ਤੋਂ ਬਚਣ ਲਈ ਵਿਸ਼ਵ ਸਿਹਤ ਸੰਗਠਨ (WHO) ਨੇ ਫਲੂ ਦੇ ਸੀਜ਼ਨ ਵਿੱਚ ਜ਼ਿਆਦਾ ਭੀੜ ਵਾਲੀ ਥਾਂ ’ਤੇ ਨਾ ਜਾਣ ਦੀ ਸਲਾਹ ਦਿੱਤੀ ਹੈ। ਭੀੜ ਵਾਲੀ ਥਾਂ ’ਤੇ ਕਿਸੇ ਦੀ ਛਿੱਕ ਦੇ ਕਣਾਂ ਨਾਲ ਬਿਮਾਰੀ ਦੀ ਲਾਗ ਲੱਗਣ ਦੀ ਸੰਭਾਵਨਾ ਹੋ ਸਕਦੀ ਹੈ। ਹੱਥਾਂ ਤੋਂ ਵੀ ਵਾਇਰਸ ਫੈਲ ਸਕਦਾ ਹੈ। WHO ਨੇ ਦਾਅਵਾ ਕੀਤਾ ਹੈ ਕਿ ਦੁਨੀਆ ਵਿੱਚ ਹਰ ਸਾਲ 50 ਲੱਖ ਲੋਕ ਫਲੂ ਵਰਗੇ ਰੋਗਾਂ ਨਾਲ ਬਿਮਾਰ ਹੁੰਦੇ ਹਨ ਅਤੇ ਕਰੀਬ ਢਾਈ ਤੋਂ ਪੰਜ ਲੱਖ ਲੋਕਾਂ ਦੀ ਇਸ ਬਿਮਾਰੀ ਕਰਕੇ ਮੌਤ ਹੋ ਜਾਂਦੀ ਹੈ।

ਸਵਾਈਨ ਫਲੂ ਦੇ ਲੱਛਣ

ਆਮ ਫਲੂ ਵਰਗੇ ਹੀ ਹੁੰਦੇ ਹਨ।
ਪਛਾਣ ਖੂਨ ਦੀ ਜਾਂਚ ਰਾਹੀਂ ਕੀਤੀ ਜਾਂਦੀ ਹੈ।
ਸਿਰ ਦਰਦ, ਬੁਖ਼ਾਰ, ਗਲੇ ਵਿੱਚ ਖ਼ੁਰਕ, ਖੰਘ, ਪਿੰਡੇ ਵਿੱਚ ਦਰਦ, ਸਾਹ ਲੈਣ ਵਿੱਚ ਮੁਸ਼ਕਿਲ ਇਸ ਦੇ ਮੁੱਖ ਲੱਛਣ ਹਨ।
ਗੰਭੀਰ ਹੋ ਜਾਵੇ ਤਾਂ ਕਈ ਅੰਗ ਵੀ ਨਕਾਰਾ ਹੋ ਸਕਦੇ ਹਨ ਅਤੇ ਮੌਤ ਵੀ ਹੋ ਸਕਦੀ ਹੈ।

ਕੀ ਇਲਾਜ ਸੰਭਵ ਹੈ?

ਕੁਝ ਹੱਦ ਤੱਕ ਇਸ ਦਾ ਇਲਾਜ ਕੀਤਾ ਜਾ ਸਕਦਾ ਹੈ। ਇਸ ਦੇ ਮਰੀਜ਼ਾਂ ਨੂੰ ਸ਼ੁਰੂ ਵਿੱਚ ਐਂਟੀਬਾਇਓਟਿਕ ਦਵਾਈਆਂ ਦਿੱਤੀਆਂ ਜਾਂਦੀਆਂ ਹਨ।
ਹਾਲਾਂ ਕਿ ਇਹ ਦਵਾਈਆਂ ਪੂਰੀ ਤਰ੍ਹਾਂ ਤਾਂ ਕਾਬੂ ਨਹੀਂ ਕਰ ਸਕਦੀਆਂ ਪਰ ਖ਼ਤਰਨਾਕ ਅਸਰ ਨੂੰ ਰੋਕ ਸਕਦੀਆਂ ਹਨ।

ਇਸ ਦੇ ਬਚਾਅ ਲਈ ਕੀ ਕੀਤਾ ਜਾ ਸਕਦਾ ਹੈ?

ਸਵਾਈਨ ਫਲੂ ਤੋਂ ਬਚਣ ਲਈ ਸਾਫ-ਸਫਾਈ ਦਾ ਖ਼ਿਆਲ ਰੱਖੋ।
ਭੀੜ-ਭੜੱਕੇ ਵਾਲੀਆਂ ਥਾਵਾਂ ਤੇ ਜਾਣ ਤੋਂ ਬਚੋ।
ਖੰਘਣ ਤੇ ਛਿੱਕਣ ਸਮੇਂ ਮੂੰਹ ਰੁਮਾਲ ਨਾਲ ਢਕ ਕੇ ਰੱਖੋ।
ਫਲੂ ਦੇ ਮਰੀਜ਼ਾਂ ਨੂੰ ਵੱਖਰੇ ਰੱਖੋ ਉਨ੍ਹਾਂ ਦੀ ਸਾਂਭ ਸੰਭਾਲ ਵਾਲੇ ਮਾਸਕ ਦੀ ਵਰਤੋਂ ਜਰੂਰ ਕਰਨ।