Punjab
ਕੁਪਵਾੜਾ ‘ਚ ਮਾਨਸਾ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਪੰਜਾਬੀ ਜਵਾਨ ਸ਼ਹੀਦ
PUNJAB : ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਮਾਨਸਾ: ਭਾਰਤੀ ਫੌਜ ਦੇ ਵਿੱਚ ਅਗਨੀ ਵੀਰ ਵਜੋਂ 2 ਸਾਲ ਪਹਿਲਾਂ ਭਰਤੀ ਹੋਏ ਮਾਨਸਾ ਜ਼ਿਲ੍ਹੇ ਦੇ ਨੌਜਵਾਨ ਲਵਪ੍ਰੀਤ ਸਿੰਘ (24) ਜੰਮੂ ਕਸ਼ਮੀਰ ਦੇ ਕੁਪਵਾੜਾ ਵਿੱਚ ਦਹਿਸ਼ਤ ਗਰਦਾਂ ਦੀ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ ਹਨ। ਸ਼ਹੀਦ ਅਗਨੀ ਵੀਰ ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਬਾਅਦ ਦੁਪਹਿਰ ਜ਼ਿਲ੍ਹੇ ਦੇ ਪਿੰਡ ਅਕਲੀਆ ਵਿਖੇ ਪਹੁੰਚੇਗੀ, ਜਿੱਥੇ ਲਵਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਜਤਾਇਆ ਦੁੱਖ
ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ। ਦੇਸ਼ ਪ੍ਰਤੀ ਬਹਾਦਰ ਸਿਪਾਹੀ ਦੀ ਹਿੰਮਤ ਅਤੇ ਸਬਰ ਨੂੰ ਦਿਲੋਂ ਸਲਾਮ। ਇਸ ਮੁਸੀਬਤ ਦੀ ਘੜੀ ਵਿੱਚ, ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਅਨੁਸਾਰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਸਾਡੇ ਲਈ, ਸਾਡੇ ਸਿਪਾਹੀ ਸਾਡਾ ਮਾਣ ਹਨ, ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ।
ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ। ਦੇਸ਼ ਪ੍ਰਤੀ ਬਹਾਦਰ ਸਿਪਾਹੀ ਦੀ ਹਿੰਮਤ ਅਤੇ ਸਬਰ ਨੂੰ ਦਿਲੋਂ ਸਲਾਮ।
2 ਸਾਲ ਪਹਿਲਾਂ ਹੋਇਆ ਸੀ ਭਰਤੀ…
ਸਰਹੱਦਾਂ ਉੱਤੇ ਦੇਸ਼ ਦੀ ਰਾਖੀ ਕਰਨ ਦੇ ਲਈ ਭਾਰਤੀ ਫੌਜ ਦੇ ਵਿੱਚ ਤਾਇਨਾਤ 2 ਸਾਲ ਪਹਿਲਾਂ ਭਰਤੀ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦੇ ਨੌਜਵਾਨ ਲਵਪ੍ਰੀਤ ਸਿੰਘ ਦਹਿਸ਼ਤ ਗਰਦਾਂ ਦੀ ਗੋਲੀ ਲੱਗਣ ਕਾਰਨ ਬੁੱਧਵਾਰ ਦੁਪਹਿਰ 3 ਵਜੇ ਦੇ ਕਰੀਬ ਸ਼ਹਾਦਤ ਦਾ ਜਾਮ ਪੀ ਗਏ ਹਨ। ਲਵਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਛੋਟਾ ਪੁੱਤਰ ਸੀ ਅਤੇ ਉਹ ਦੋ ਭਰਾ ਹਨ। ਲਵਪ੍ਰੀਤ ਸਿੰਘ ਛੋਟਾ ਸੀ ਜੋ ਕਿ ਦੋ ਸਾਲ ਪਹਿਲਾਂ ਭਾਰਤੀ ਫੌਜ ਦੇ ਵਿੱਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ।