Punjab
ਕੇਂਦਰੀ ਮੰਤਰੀ ਨੇ ਡੱਲੇਵਾਲ ਨੂੰ ਕੀਤੀ ਅਪੀਲ

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਕੇਂਦਰ ਸਰਕਾਰ ਨੇ ਅਪੀਲ ਕੀਤੀ ਹੈ।ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੋਹਾਨ ਨੇ ਸੋਸ਼ਲ ਮੀਡਿਆ ਰਹੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਮਰਨ ਵਰਤ ਖ਼ਤਮ ਕਰੋ ਤੇ 4 ਮਈ ਨੂੰ ਮੁੜ ਗੱਲਬਾਤ ਕਰਾਂਗੇ।
ਕੇਂਦਰੀ ਮੰਤਰੀ ਨੇ ਕੀਤੀ ਅਪੀਲ
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਹੈ ਕਿ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਦੱਸ ਦਈਏ ਕਿ ਕੇਂਦਰੀ ਮੰਤਰੀ ਦੀ ਇਹ ਅਪੀਲ ਉਦੋਂ ਆਈ ਹੈ ਜਦੋਂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।