Delhi
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ

ਨਵੀਂ ਦਿੱਲੀ:
ਦਿੱਲੀ ਵਿੱਚ ਇੱਕ ਵਾਰ ਫਿਰ ਕੋਰੋਨਾ ਨੇ ਜ਼ੋਰ ਫੜ ਲਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਕਾਰਨ ਦਿੱਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਕੋਰੋਨਾ ‘ਤੇ ਰੋਕ ਲਗਾਉਣ ਲਈ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 4000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।
ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਦਿੱਲੀ ਵਿਚ ਨਾਈਟ ਕਰਫਿਊ ਪਹਿਲਾਂ ਤੋਂ ਹੀ ਲਾਗੂ ਹੈ। ਦਿੱਲੀ ਦੇ ਡਿਪਟੀ ਸੀ. ਐੱਮ. ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਵਿਚ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੀ ਬੈਠਕ ਹੋਈ। ਇਸ ਦੌਰਾਨ ਕੋਰੋਨਾ ਵਾਇਰਸ ਨੂੰ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ’ਤੇ ਚਰਚਾ ਹੋਈ। ਜਿਸ ਤੋਂ ਬਾਅਦ ਵੀਕੈਂਡ ਕਰਫਿਊ ਲਾਉਣ ਦਾ ਫ਼ੈਸਲਾ ਲਿਆ ਗਿਆ।