Gurdaspur
ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਵੇਖਦੇ ਹੋਏ ਪਠਾਨਕੋਟ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ

ਗੁਰਦਾਸਪੁਰ ਅੰਮ੍ਰਿਤਸਰ ਤੇ ਤਰਨ ਤਾਰਨ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਪਾਜ਼ਿਟਿਵ ਮਰੀਜਾਂ ਦੀ ਗਿਣਤੀ ਨੂੰ ਦੇਖਦੇ ਹੋਏ ਪਠਾਨਕੋਟ ਦੇ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਐਮਰਜੈਂਸੀ ਤੇ ਮਰੀਜਾਂ ਨੂੰ ਜੇਕਰ ਸ਼ਿਫਟ ਕੀਤਾ ਜਾਂਦਾ ਹੈ ਤਾਂ ਪਠਾਨਕੋਟ ਚਿੰਤਾਪੁਰਨੀ ਮੈਡੀਕਲ ਕਾਲਜ ਵਿੱਚ ਆਈਸੋਲੇਸ਼ਨ ਲਈ 200 ਬੈਡ ਤਿਆਰ ਕੀਤਾ ਜਾ ਚੁੱਕਿਆ ਹੈ ਜਿਦੇ ਵਿੱਚ ਰਹਿਣ, ਖਾਣ ਅਤੇ ਇਲਾਜ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ।