National
ਖੁਸ਼ਖਬਰੀ ! ਪੈਟਰੋਲ ਤੇ ਡੀਜ਼ਲ ਦੇ ਰੇਟਾਂ ‘ਚ ਆਈ ਭਾਰੀ ਗਿਰਾਵਟ
PETROL DIESEL RATE : ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ ਹਾਲਾਂਕਿ ਲੰਬੇ ਸਮੇਂ ਤੋਂ ਰਾਸ਼ਟਰੀ ਪੱਧਰ ‘ਤੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ। ਅੱਜ ਯਾਨੀ 07 ਫਰਵਰੀ 2025 ਦੇ ਤਾਜ਼ਾ ਅਪਡੇਟ ਮੁਤਾਬਕ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ, ਰਾਜ ਪੱਧਰ ‘ਤੇ ਕੀਮਤਾਂ ਵਿੱਚ ਮਾਮੂਲੀ ਬਦਲਾਅ ਦੇਖੇ ਜਾ ਰਹੇ ਹਨ। ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮਾਇਆ ਨਗਰੀ ਮੁੰਬਈ ਦੇ ਵਿਚ ਪੈਟਰੋਲ ਦੀ ਕੀਮਤ ₹ 104.21 ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ, ਚੇਨਈ ਵਿੱਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ ਅਤੇ ਚੇਨਈ ਵਿੱਚ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।
ਦੱਸ ਦਈਏ ਕਿ ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵੱਖ-ਵੱਖ ਸ਼ਹਿਰਾਂ ਦੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ।