Connect with us

National

ਗੁਜਰਾਤ ‘ਚ ਏਅਰਪੋਰਟ ‘ਤੇ ਵਾਪਰਿਆ ਹਾਦਸਾ, 3 ਲੋਕਾਂ ਦੀ ਮੌਤ

Published

on

GUJARAT : ਗੁਜਰਾਤ ਦੇ ਪੋਰਬੰਦਰ ਏਅਰਪੋਰਟ ‘ਤੇ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਕੋਸਟ ਗਾਰਡ ਦਾ ਇੱਕ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ । ਜਿਸ ਹਾਦਸੇ ਵਿੱਚ ਕਰੀਬ ਤਿੰਨ ਲੋਕਾਂ ਦੀ ਪਾਇਲਟ ਸਮੇਤ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ਟੇਕ-ਆਫ ਦੌਰਾਨ ਤਕਨੀਕੀ ਖਰਾਬੀ ਕਾਰਨ ਕਰੈਸ਼ ਹੋ ਗਿਆ।

ਭਾਰਤੀ ਤੱਟ ਰੱਖਿਅਕ ਦੇ ALH ਧਰੁਵ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਪਾਇਲਟਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਹੈਲੀਕਾਪਟਰ ਕਰੈਸ਼ ਹੋਇਆ ਤਾਂ ਪਾਇਲਟ ਨਿਯਮਤ ਸਿਖਲਾਈ ਲੈ ਰਹੇ ਸਨ। ਇਸ ਹਾਦਸੇ ਵਿੱਚ ਦੋ ਹੋਰ ਲੋਕ ਵੀ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

ਦੋ ਪਾਇਲਟਾਂ ਸਮੇਤ ਤਿੰਨ ਦੀ ਮੌਤ…

ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਆਈਸੀਜੀ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਹੈਲੀਕਾਪਟਰ ਵਿੱਚ ਦੋ ਪਾਇਲਟਾਂ ਸਮੇਤ ਤਿੰਨ ਲੋਕ ਸਵਾਰ ਸਨ। ਇਸ ਘਟਨਾ ਵਿੱਚ ਤਿੰਨਾਂ ਦੀ ਮੌਤ ਹੋ ਗਈ ਹੈ।

ਤਕਨੀਕੀ ਖਰਾਬੀ ਕਾਰਨ ਵਾਪਰਿਆ ਹਾਦਸਾ….

ਹੈਲੀਕਾਪਟਰ ‘ਚ ਟੇਕ-ਆਫ ਦੌਰਾਨ ਤਕਨੀਕੀ ਖਰਾਬੀ ਆ ਗਈ, ਜਿਸ ਕਾਰਨ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।