Gurdaspur
ਗੁਰਦਾਸਪੁਰ ਵਿੱਚ ਆਏ 5 ਨਵੇਂ ਮਾਮਲੇ, ਪੀੜਤਾਂ ਦੀ ਹੋਈ 122

ਗੁਰਦਾਸਪੁਰ, 9 ਮਈ: ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਗੁਰਦਾਸਪੁਰ ਜ਼ਿਲ੍ਹੇ ਅੰਦਰ ਵੱਧਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਦੱਸ ਦਈਏ ਅੱਜ ਭਾਵ ਸ਼ਨੀਵਾਰ ਨੂੰ ਕੋਰੋਨਾ ਪਾਜ਼ਿਟਿਵ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 122 ਹੋ ਗਈ ਹੈ।