Connect with us

Uncategorized

ਗੈਂਗਸਟਰ ਸਾਗਰ ਨਿਊਟਨ ਨੂੰ ਕੀਤਾ ਕਾਬੂ

Published

on

ਲੁਧਿਆਣਾ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਦਨਾਮ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ‘ਚ ਕਿਸੇ ਰਿਸ਼ਤੇਦਾਰ ਦੇ ਘਰ ਠਹਿਰਿਆ ਹੋਇਆ ਸੀ। ਜਦੋਂ ਪੁਲੀਸ ਨੇ ਛਾਪਾ ਮਾਰਿਆ ਤਾਂ ਗੈਂਗਸਟਰ ਸਾਗਰ ਆਪਣੇ ਰਿਸ਼ਤੇਦਾਰਾਂ ਦੇ ਘਰ ਛੱਡ ਕੇ ਗੰਨੇ ਦੇ ਖੇਤ ਵਿੱਚ ਲੁਕ ਗਿਆ। ਪੁਲੀਸ ਟੀਮ ਨੇ ਉਸ ਨੂੰ ਘੇਰ ਕੇ ਕਾਬੂ ਕਰ ਲਿਆ।

ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀਆਂ ਟੀਮਾਂ ਨੇ ਪੁਲੀਸ ਛਾਪੇਮਾਰੀ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ। ਸੂਤਰਾਂ ਅਨੁਸਾਰ ਪੁਲਿਸ ਨੇ ਨਿਊਟਨ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਫਿਲਹਾਲ ਕਿਸੇ ਨੇ ਵੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਸਾਗਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਲੁਧਿਆਣਾ ਪੁਲਿਸ ਨੂੰ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਉਸਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਾਗਰ ਖਿਲਾਫ ਦਰਜਨ ਭਰ ਅਪਰਾਧਿਕ ਮਾਮਲੇ ਦਰਜ ਹਨ।