Connect with us

Punjab

ਚਾਈਨਾ ਡੋਰ ਵੇਚਣ ਵਾਲਿਆਂ ਦੀ ਹੁਣ ਖੈਰ ਨਹੀਂ

Published

on

BASSI PATHANA : ਚਾਈਨਾ ਡੋਰ ਵੇਚਣ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ‘ਤੇ ਸ਼ਿਕੰਜਾ ਕਸਿਆ ਹੈ।  ਇਸ ਵਾਰ ਬਸੰਤ ਤਿਉਹਾਰ ‘ਤੇ ਚਾਈਨਾ ਡੋਰ ਦਾ ਇਸਤੇਮਾਲ ਨਹੀਂ ਹੋਵੇਗਾ ਜੇਕਰ ਕੋਈ ਇਸ ਦੀ ਵਰਤੋਂ ਕਰੇਗਾ ਤਾਂ ਉਸ ‘ਤੇ ਪੁਲਿਸ ਆਪਣੀ ਕਾਰਵਾਈ ਕਰੇਗੀ । ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਪੁਲਿਸ ਨੇ ਇੱਕ ਵਿਅਕਤੀ ‘ਤੇ ਕਾਰਵਾਈ ਕੀਤੀ ਹੈ।

ਸਖਤੀ ਦੇ ਬਾਵਜੂਦ ਵੀ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਪੁਲਿਸ ਨੇ ਸਿਕੰਜਾ ਕਸਦਿਆਂ ਥਾਣਾ ਬੱਸੀ ਪਠਾਣਾ ਦੀ ਪੁਲਿਸ ਵੱਲੋਂ ਚਾਈਨਾ ਡੋਰ ਵੇਚਣ ਵਾਲਿਆ ਤੇ ਸਖਤੀ ਕਰਦੇ ਹੋਏ ਅੱਜ ਇੱਕ ਵਿਅਕਤੀ ਨੂੰ ਚਾਈਨਾ ਡੋਰ ਦੇ ਨਾਲ ਫੜਿਆ ਗਿਆ ਹੈ। ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਸੀ ਪਠਾਣਾ ਦੇ ਇੰਚਾਰਜ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦੇ ਵੱਲੋਂ ਚਾਈਨਾ ਡੋਰ ਆਪਣੇ ਘਰ ਵਿੱਚ ਵੇਚੀ ਜਾ ਰਹੀ ਹੈ। ਜਿਸ ਦੇ ਲਈ ਉਹਨਾਂ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਚਾਈਨਾ ਡੋਲ ਵੇਚਣ ਵਾਲਿਆਂ ਦੀ ਤਲਾਸ਼ੀ ਲਈ ਗਈ। ਉਹਨਾਂ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਸ਼ਿਵਾ ਨਾਮ ਦਾ ਵਿਅਕਤੀ ਚਾਈਨਾ ਡੋਰ ਦੀ ਵਿਕਰੀ ਕਰ ਰਿਹਾ ਹੈ ਜਿਸਦੇ ਕੋਲੋਂ 7 ਗੁੱਟ ਚਾਈਨਾ ਡੋਰ ਬਰਾਮਦ ਕਰਕੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।