National
ਚੰਡੀਗੜ੍ਹ ਕੂਚ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ
FARMERS NEWS : ਪੁਲਿਸ ਵੱਲੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੂੰ ਦੇਰ ਰਾਤ ਤਕਰੀਬਨ ਡੇਢ ਵਜੇ ਡਿਟੇਨ ਕੀਤਾ ਗਿਆ ਹੈ।
ਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਕਿਸਾਨਾਂ ‘ਤੇ ਕਾਰਵਾਈ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਹੋਣ ਵਾਲੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਦਰਸ਼ਨ ਤੋਂ ਪਹਿਲਾਂ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਮੋਰਚਾ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਸਵੇਰੇ 1.30 ਵਜੇ ਹਿਰਾਸਤ ਵਿੱਚ ਲੈ ਲਿਆ ਗਿਆ। ਕਈ ਜ਼ਿਲ੍ਹਿਆਂ ਵਿੱਚ ਕਿਸਾਨ ਆਗੂਆਂ ਦੇ ਘਰਾਂ ‘ਤੇ ਛਾਪੇ ਮਾਰੇ ਗਏ ਅਤੇ ਉਨ੍ਹਾਂ ਨੂੰ ਡਿਟੇਨ ਕੀਤਾ ਗਿਆ। ਕਿਸਾਨਾਂ ਨੇ ਕਈ ਥਾਵਾਂ ‘ਤੇ ਪੁਲਸ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਇਹ ਧਿਆਨ ਦੇਣ ਯੋਗ ਹੈ ਕਿ ਮੁੱਖ ਮੰਤਰੀ ਮਾਨ ਅਤੇ ਸੰਯੁਕਤ ਕਿਸਾਨ ਮੋਰਚਾ ਵਿਚਕਾਰ ਸੋਮਵਾਰ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ।