Punjab
ਚੰਡੀਗੜ੍ਹ ‘ਚ ਹੋਵੇਗਾ ਵਿਧਾਸਭਾ ਦਾ ਸਪੈਸ਼ਲ ਸੈਸ਼ਨ
ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਹੁਣ ਸਖ਼ਤ ਮੋਡ ਵਿੱਚ ਨਜ਼ਰ ਆ ਰਹੀ ਹੈ।
ਚੰਡੀਗੜ੍ਹ ‘ਚ ਹੀ ਵਿਧਾਸਭਾ ਦਾ ਸਪੈਸ਼ਲ ਸੈਸ਼ਨ ਹੋਵੇਗਾ। ਪਹਿਲਾਂ ਅਨੰਦਪੁਰ ਸਾਹਿਬ ‘ਚ ਸੈਸ਼ਨ ਦੀਆਂ ਚਰਚਾਵਾਂ ਹੋਈਆਂ ਸਨ। ਪਰ ਹੁਣ ਚੰਡੀਗੜ੍ਹ ‘ਚ ਹੋਵੇਗਾ। ਸਰਕਾਰ ਨੇ 13 ਅਪ੍ਰੈਲ ਨੂੰ ਸਪੈਸ਼ਲ ਸੈਸ਼ਨ ਸੱਦਿਆ ਹੈ। ਬੇਅਦਬੀ ਕਾਨੂੰਨ ‘ਚ ਪੰਜਾਬ ਸਰਕਾਰ ਸੋਧ ਕਰੇਗੀ। 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦੀ ਤਜਵੀਜ਼ ਹੋਵੇਗੀ।
ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਬੇਅਦਬੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੋਵੇਗੀ ਅਤੇ ਉਨ੍ਹਾਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ।
ਇਸ ਮਾਮਲੇ ਨੂੰ ਲੈ ਕੇ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ ਚੰਡੀਗੜ੍ਹ ਵਿੱਚ ਹੀ ਬੁਲਾਇਆ ਜਾਵੇਗਾ। ਇਸ ਸੈਸ਼ਨ ਦੌਰਾਨ ਬੇਅਦਬੀ ਦੇ ਮਾਮਲਿਆਂ ‘ਤੇ ਗੰਭੀਰ ਚਰਚਾ ਹੋਣ ਦੀ ਸੰਭਾਵਨਾ ਹੈ।
ਸਰਕਾਰ ਵੱਲੋਂ ਇਸ਼ਾਰਾ ਦਿੱਤਾ ਗਿਆ ਹੈ ਕਿ ਇਸ ਮੁੱਦੇ ‘ਤੇ ਕੋਈ ਵੀ ਢਿੱਲ ਨਹੀਂ ਬਰਤੀ ਜਾਵੇਗੀ ਅਤੇ ਕਾਨੂੰਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਡੇ ਫ਼ੈਸਲੇ ਵੀ ਲਏ ਜਾ ਸਕਦੇ ਹਨ।
ਦੂਜੇ ਪਾਸੇ, ਲੋਕਾਂ ਦੀਆਂ ਉਮੀਦਾਂ ਵੀ ਇਸ ਸੈਸ਼ਨ ਨਾਲ ਜੁੜੀਆਂ ਹੋਈਆਂ ਹਨ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਯਕੀਨੀ ਬਣਾਇਆ ਜਾਵੇ।
