Connect with us

News

ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਧਮਕੀ e

Published

on

ਚੰਡੀਗੜ੍ਹ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਹਿਰ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਸਕੂਲ ਖਾਲੀ ਕਰਵਾਏ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਸੈਕਟਰ 40 ਦੇ ਡੀਪੀਐਸ ਸਕੂਲ, ਸੈਕਟਰ 26 ਦੇ ਸਟ੍ਰਾਬੇਰੀ ਸਕੂਲ ਅਤੇ ਚਿਤਕਾਰਾ ਸਕੂਲ ਨੂੰ ਈਮੇਲ ਰਾਹੀਂ ਧਮਕੀ ਭਰੇ ਸੁਨੇਹੇ ਭੇਜੇ ਗਏ ਸਨ। ਈਮੇਲ ਮਿਲਣ ‘ਤੇ ਪੁਲਿਸ ਪ੍ਰਸ਼ਾਸਨ ਹਿੱਲ ਗਿਆ। ਧਮਕੀ ਮਿਲਣ ‘ਤੇ, ਇੱਕ ਵੱਡੀ ਪੁਲਿਸ ਫੋਰਸ, ਡੌਗ ਸਕੁਐਡ, ਸਬੰਧਤ ਪੁਲਿਸ ਸਟੇਸ਼ਨ ਦੇ ਅਧਿਕਾਰੀ ਅਤੇ ਖੁਫੀਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਸਕੂਲ ਦੇ ਅਹਾਤੇ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਪੂਰੀ ਤਲਾਸ਼ੀ ਲੈ ਰਹੀ ਹੈ।

ਜਾਣਕਾਰੀ ਮੁਤਾਬਕ ਇਹ ਧਮਕੀ email ਰਾਹੀਂ ਭੇਜੀ ਗਈ ਸੀ, ਜਿਸ ਵਿੱਚ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ। ਈਮੇਲ ਮਿਲਦੇ ਹੀ ਸਕੂਲ ਪ੍ਰਬੰਧਨ ਹਰਕਤ ਵਿੱਚ ਆ ਗਿਆ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਤੁਰੰਤ ਘਰ ਭੇਜਿਆ ਗਿਆ। ਕਈ ਸਕੂਲਾਂ ਦੇ ਬਾਹਰ ਮਾਪਿਆਂ ਦੀ ਭੀੜ ਵੀ ਦੇਖਣ ਨੂੰ ਮਿਲੀ, ਜਿੱਥੇ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਘਬਰਾਏ ਹੋਏ ਪਹੁੰਚੇ।

ਮੌਕੇ ‘ਤੇ ਪੁਲਿਸ ਦੀਆਂ ਟੀਮਾਂ, ਬੰਬ ਸਕੁਆਡ ਅਤੇ ਡੌਗ ਸਕੁਆਡ ਨੂੰ ਤੈਨਾਤ ਕੀਤਾ ਗਿਆ। ਸਕੂਲਾਂ ਦੇ ਹਰ ਕੋਨੇ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸ਼ੱਕੀ ਚੀਜ਼ਾਂ ਦੀ ਤਲਾਸ਼ ਲਈ ਪੂਰਾ ਇਲਾਕਾ ਘੇਰ ਲਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ email ਭੇਜਣ ਵਾਲੇ ਦੀ ਪਛਾਣ ਕਰਨ ਲਈ cyber team ਵੀ ਜਾਂਚ ਵਿੱਚ ਜੁੱਟ ਗਈ ਹੈ।