Connect with us

CHANDIGARH

ਚੰਡੀਗੜ੍ਹ ਦੇ ਸੈਕਟਰ ‘ਚ ਮਿਲੀ ਕੁੜੀ ਦੀ ਲਾਸ਼, ਜਾਣੋ ਮਾਮਲਾ

Published

on

9 ਅਪ੍ਰੈਲ 2024:  ਚੰਡੀਗੜ੍ਹ ਦੇ ਸੈਕਟਰ 35 ਵਿੱਚ ਪੈਟਰੋਲ ਪੰਪ ਦੇ ਨਾਲ ਲੱਗਦੇ ਪਾਰਕ ਵਿੱਚ ਇੱਕ ਨੌਜਵਾਨ ਕੁੜੀ ਦੀ ਸੜੀ ਹੋਈ ਲਾਸ਼ ਮਿਲੀ ਹੈ।ਰਾਹਗੀਰਾਂ ਦੇ ਵੱਲੋਂ ਪੁਲਿਸ ਨੂੰ ਫੋਨ ਕਰਕੇ ਕੁੜੀ ਦੀ ਸੜਣ ਦੀ ਸੂਚਨਾ ਦਿੱਤੀ ਗਈ। ਸੀਨੀਅਰ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ।ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ  ਕੁੜੀ ਸੜੀ ਹੋਈ ਹਾਲਤ ‘ਚ ਮਿਲੀ ਸੀ।ਇਸ ਤੋਂ ਲੱਗਦਾ ਹੈ ਕਿ ਉਸ ‘ਤੇ ਕੋਈ ਕੈਮੀਕਲ ਪਾ ਕੇ ਅੱਗ ਲਗਾ ਦਿੱਤੀ ਗਈ। ਕੁੜੀ ਦੀ ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਉਸ ਨੂੰ ਪਹਿਲਾਂ ਸੈਕਟਰ 16 ਦੇ ਹਸਪਤਾਲ ਲਿਜਾਇਆ ਗਿਆ। ਉਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਿੱਧੇ ਪੀ.ਜੀ.ਆਈ.ਰੈਫਰ ਕੀਤਾ ਗਿਆ।

 

ਮਿਲੀ ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਪਾਰਕ ਵਿੱਚ ਕੁੜੀ ਦੇ ਨਾਲ ਇੱਕ ਨੌਜਵਾਨ ਵੀ ਸੀ, ਜੋ ਫ਼ਰਾਰ ਹੋ ਗਿਆ ਹੈ। ਸਵਾਲ ਇਹ ਹੈ ਕਿ ਲੜਕੀ ਨੇ ਆਪਣੇ ਆਪ ਨੂੰ ਅੱਗ ਲਗਾਈ ਹੈ ਜਾਂ ਇਹ ਸਾਰਾ ਕਾਰਾ ਕਿਸੇ ਨੌਜਵਾਨ ਵੱਲੋਂ ਕੀਤਾ ਗਿਆ ਹੈ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿਉਂਕਿ ਹਾਲਤ ਗੰਭੀਰ ਹੈ।