Punjab
ਚੰਡੀਗੜ੍ਹ-ਮੋਹਾਲੀ ‘ਚ ਬਦਲਿਆ ਮੌਸਮ ਦਾ ਮਿਜ਼ਾਜ
PUNJAB WEATHER : ਪੰਜਾਬ ‘ਚ ਮੌਸਮ ਬਦਲ ਗਿਆ ਹੈ। ਜੀ ਹਾਂ ਪੰਜਾਬ ਦੇ ਕੁੱਝ ਹਿੱਸਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਕਈ ਥਾਵਾਂ ‘ਤੇ ਕਾਲੇ ਬੱਦਲ ਵੀ ਛਾਏ ਹੋਏ ਹਨ। ਚੰਡੀਗੜ੍ਹ ਮੋਹਾਲੀ ‘ਚ ਦਿਨ ਦਿਹਾੜੇ ਹੀ ਘੁੱਪ ਹਨ੍ਹੇਰਾ ਹੋ ਗਿਆ ਹੈ। ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ।

ਪੰਜਾਬ ਵਿਚ ਇਸ ਵੇਲੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ ਤੇ ਤਾਪਮਾਨ ਲਗਾਤਾਰ 40 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਮੀਂਹ-ਹਨੇਰੀ ਦੀ ਭਵਿੱਖਬਾਣੀ ਕੀਤੀ ਹੈ।
ਅਲਰਟ ਜਾਰੀ
ਵਿਭਾਗ ਵੱਲੋਂ ਕੱਲ੍ਹ ਅਤੇ ਪਰਸੋਂ ਯਾਨੀ 10 ਜੁਲਾਈ ਤਕ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 11 ਜੁਲਾਈ ਤੋਂ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਤਾਂ ਹੈ ਪਰ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।
