Connect with us

News

ਚੱਕਰਵਾਤ ਅਰਨਬ ਦਾ ਕਹਿਰ, ਆਂਧਰਾ ਪ੍ਰਦੇਸ਼ ‘ਚ ਭਾਰੀ ਤਬਾਹੀ

Published

on

ਆਂਧਰਾ ਪ੍ਰਦੇਸ਼ ਵਿੱਚ ਚੱਕਰਵਾਤ ਅਰਨਬ ਨੇ ਭਾਰੀ ਤਬਾਹੀ ਮਚਾਈ ਹੈ। ਤੂਫ਼ਾਨ ਕਾਰਨ ਹੁਣ ਤੱਕ 5 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਜਾਣਕਾਰੀ ਮੁਤਾਬਕ, ਤੂਫ਼ਾਨ ਦੌਰਾਨ 125 ਤੋਂ 135 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਖ਼ਰਾਬ ਮੌਸਮ ਅਤੇ ਭਾਰੀ ਮੀਂਹ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਪ੍ਰਸ਼ਾਸਨ ਵੱਲੋਂ ਸਾਵਧਾਨੀ ਦੇ ਤੌਰ ‘ਤੇ ਲਗਭਗ 57 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ, ਤੂਫ਼ਾਨ ਦੇ ਪ੍ਰਭਾਵ ਕਾਰਨ 50 ਟ੍ਰੇਨਾਂ ਅਤੇ 21 ਉਡਾਣਾਂ ਰੱਦ ਹੋਣ ਦੀ ਜਾਣਕਾਰੀ ਹੈ।

ਵਿਸ਼ਾਖਾਪਟਨਮ ਵਿੱਚ ਮੀਂਹ ਨੇ ਹਾਲਾਤ ਹੋਰ ਵੀ ਗੰਭੀਰ ਕਰ ਦਿੱਤੇ ਹਨ। ਇੱਥੇ 18 ਘੰਟਿਆਂ ਦੌਰਾਨ 200 ਮਿਲੀਮੀਟਰ ਤੋਂ ਵੱਧ ਬਾਰਿਸ਼ ਦਰਜ ਹੋਣ ਦੀ ਖ਼ਬਰ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਨ ਦਾ ਖ਼ਤਰਾ ਵਧ ਗਿਆ ਹੈ।

Continue Reading