National
ਜਗਜੀਤ ਸਿੰਘ ਡੱਲੇਵਾਲ ਦਾ 52ਵੇਂ ਦਿਨ ਮਰਨ ਵਰਤ ਜਾਰੀ
ਪੰਜਾਬ ਅਤੇ ਹਰਿਆਣਾ ਨੂੰ ਜੋੜਨ ਵਾਲੀ ਖਨੌਰੀ ਸਰਹੱਦ ‘ਤੇ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 52 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ ਅਤੇ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ। ਅੱਜ ਉਨ੍ਹਾਂ ਨੂੰ ਭੁੱਖ ਹੜਤਾਲ ‘ਤੇ ਬੈਠੇ ਪੂਰੇ 52 ਦਿਨ ਹੋ ਗਏ ਹਨ | ਹਾਲਾਤ ਅਜਿਹੇ ਹਨ ਕਿ ਹੁਣ ਉਨ੍ਹਾਂ ਲਈ ਪਾਣੀ ਪੀਣਾ ਵੀ ਔਖਾ ਹੋ ਗਿਆ ਹੈ। ਕਾਰਨ ਇਹ ਹੈ ਕਿ ਉਸਦੇ ਕਈ ਅੰਗ ਹੁਣ ਪਹਿਲਾਂ ਵਾਂਗ ਕੰਮ ਨਹੀਂ ਕਰ ਰਹੇ। ਇਸ ਦੌਰਾਨ, 111 ਹੋਰ ਕਿਸਾਨਾਂ ਨੇ ਵੀ ਉਨ੍ਹਾਂ ਨੇ ਸਮਰਥਨ ਵਿੱਚ ਮਰਨ ਵਰਤ ਸ਼ੁਰੂ ਕਰ ਦਿੱਤਾ।
ਕਾਲੇ ਕੱਪੜੇ ਪਾ ਕੇ ਕੇਂਦਰ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ
ਮਰਨ ਵਰਤ ਸ਼ੁਰੂ ਕਰਨ ਵਾਲੇ ਨਵੇਂ ਲੋਕਾਂ ਨੇ ਕਾਲੇ ਕੱਪੜੇ ਪਾ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਹੈ। ਕਿਸਾਨਾਂ ਨੇ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਾਰਥਨਾ ਕੀਤੀ।