Connect with us

News

ਜਪਾਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Published

on

ਜਪਾਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

Japan ਵਿੱਚ ਅੱਜ ਸਵੇਰੇ ਇੱਕ ਭਿਆਨਕ ਭੂਚਾਲ ਨੇ ਲੋਕਾਂ ਨੂੰ ਦਹਿਸ਼ਤ ਵਿੱਚ ਪਾ ਦਿੱਤਾ। ਰਿਕਟਰ ਸਕੇਲ ‘ਤੇ ਇਸ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ, ਜੋ ਕਿ ਕਾਫੀ ਜ਼ੋਰਦਾਰ ਮੰਨੀ ਜਾਂਦੀ ਹੈ।

ਭੂਚਾਲ ਦੇ ਝਟਕੇ ਇੰਨੇ ਤਾਕਤਵਰ ਸਨ ਕਿ ਕਈ ਇਲਾਕਿਆਂ ਵਿੱਚ ਇਮਾਰਤਾਂ ਹਿੱਲਣ ਲੱਗ ਪਈਆਂ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ।

ਭੂਚਾਲ ਤੋਂ ਬਾਅਦ ਸੁਨਾਮੀ ਦਾ ਖ਼ਤਰਾ ਵੀ ਬਣ ਗਿਆ ਹੈ। ਅਧਿਕਾਰੀਆਂ ਵੱਲੋਂ 3 ਮੀਟਰ ਤੱਕ ਉੱਚੀਆਂ ਲਹਿਰਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਲੋਕਾਂ ਨੂੰ ਸਮੁੰਦਰੀ ਕਿਨਾਰਿਆਂ ਤੋਂ ਦੂਰ ਰਹਿਣ ਅਤੇ ਸੁਰੱਖਿਅਤ ਥਾਵਾਂ ਵੱਲ ਜਾਣ ਦੀ ਅਪੀਲ ਕੀਤੀ ਗਈ ਹੈ। ਐਮਰਜੈਂਸੀ ਟੀਮਾਂ ਨੂੰ ਅਲਰਟ ‘ਤੇ ਰੱਖਿਆ ਗਿਆ।

ਫਿਲਹਾਲ ਨੁਕਸਾਨ ਬਾਰੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਪ੍ਰਸ਼ਾਸਨ ਸਥਿਤੀ ‘ਤੇ ਨਜ਼ਰ ਬਣਾਈ ਹੋਈ ਹੈ। ਹੋਰ ਅਪਡੇਟ ਲਈ ਸਾਡੇ ਨਾਲ ਜੁੜੇ ਰਹੋ।