Connect with us

Punjab

ਜਲੰਧਰ ‘ਚ ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ !

Published

on

PUNJAB  : ਜਲੰਧਰ ‘ਚ ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ ਹੋ ਗਿਆ ਹੈ । ਵਿਧਾਇਕ ਸੁਖਵਿੰਦਰ ਕੋਟਲੀ ਦੇ ਭਾਣਜੇ ਸੰਨੀ ਦਾ ਕਤਲ ਹੋ ਗਿਆ ਹੈ। ਪ੍ਰਵਾਸੀ ਮਜ਼ਦੂਰ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਪੰਜਾਬ ਦੇ ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਆਦਮਪੁਰ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਤੀਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ। ਇਸ ਦੌਰਾਨ ਉਸ ਦੀ ਕਰੀਬ 8 ਲੜਕਿਆਂ ਨਾਲ ਬਹਿਸ ਹੋ ਗਈ।

ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਤੀਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਵਿੱਚ ਵਿਧਾਇਕ ਦੇ ਭਤੀਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਆਦਮਪੁਰ ਵਜੋਂ ਹੋਈ ਹੈ। ਇਸ ਦੌਰਾਨ ਦੋ ਜ਼ਖ਼ਮੀ ਹੋ ਗਏ। ਦੇਹਾਤ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੋਸ਼ੀ ਹੋਇਆ ਗ੍ਰਿਫ਼ਤਾਰ

ਤੁਹਾਨੂੰ ਦੱਸ ਦੇਈਏ ਕਿ ਸੁਖਵਿੰਦਰ ਕੋਟਲੀ ਦੇ ਭਾਣਜੇ ਸੰਨੀ ਦੇ ਕਾਤਲ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ।ਪੁਲਿਸ ਨੇ ਹਥਿਆਰਾਂ ਸਮੇਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਤਲ ਪ੍ਰਵਾਸੀ ਮਜ਼ਦੂਰ ਦੱਸੇ ਜਾ ਰਹੇ ਹਨ| ਦੋਸ਼ੀ ਰਾਮ ਰਾਏ ਚੰਪੀਆਂ ਝਾਰਖੰਡ ਦਾ ਰਹਿਣ ਵਾਲਾ ਹੈ ।

Continue Reading