Connect with us

National

ਜਲ ਮੰਤਰੀ ਆਤਿਸ਼ੀ ਨੂੰ ਹਸਪਤਾਲ ਮਿਲਣ ਪਹੁੰਚੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ

Published

on

ਦਿੱਲੀ ਦੇ ਜਲ ਮੰਤਰੀ ਆਤਿਸ਼ੀ ਨੂੰ LNJP ਹਸਪਤਾਲ ‘ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਹਸਪਤਾਲ ਪਹੁੰਚੇ ਹਨ ।

ਦੱਸ ਦੇਈਏ ਕਿ ਆਤਿਸ਼ੀ ਰਾਜਧਾਨੀ ‘ਚ ਪਾਣੀ ਦੀ ਕਿੱਲਤ ਕਾਰਨ 21 ਜੂਨ ਭੁੱਖ ਹੜਤਾਲ ‘ਤੇ ਸੀ, ਜਿੱਥੇ ਪੰਜਵੇਂ ਦਿਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਐਲਐਨਜੇਪੀ ਹਸਪਤਾਲ ਲਿਜਾਇਆ ਗਿਆ ਹੈ।

ਹਸਪਤਾਲ ਪਹੁੰਚੇ ਅਖਿਲੇਸ਼ ਯਾਦਵ

ਆਤਿਸ਼ੀ ਐਮਰਜੈਂਸੀ ਆਈਸੀਯੂ ਵਿੱਚ ਦਾਖਲ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਬੁੱਧਵਾਰ ਨੂੰ LNJP ਹਸਪਤਾਲ ਪਹੁੰਚੇ ਅਤੇ ਆਤਿਸ਼ੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।

ਰਾਜਧਾਨੀ ਦਿੱਲੀ ਵਿੱਚ ਪਾਣੀ ਦੀ ਕਮੀ ਕਾਰਨ ਲੋਕ ਪ੍ਰੇਸ਼ਾਨ ਹਨ। ਆਮ ਆਦਮੀ ਪਾਰਟੀ ਦੇ ਨੇਤਾ ਅਤੇ ਜਲ ਮੰਤਰੀ ਆਤਿਸ਼ੀ 21 ਜੂਨ ਨੂੰ ਹਰਿਆਣਾ ਤੋਂ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ ਹੜਤਾਲ ‘ਤੇ ਬੈਠੇ ਸਨ। ਜਿੱਥੇ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ।

ਡਾਕਟਰਾਂ ਨੇ ਸਿਹਤ ਵਿਗੜਨ ਦਾ ਦੱਸਿਆ ਕਾਰਨ

ਡਾਕਟਰਾਂ ਨੇ ਦੱਸਿਆਂ ਕਿ, ਆਤਿਸ਼ੀ ਨੇ ਪਿਛਲੇ 5 ਦਿਨਾਂ ਤੋਂ ਕੁਝ ਨਹੀਂ ਖਾਧਾ ਸੀ, ਜਿਸ ਕਾਰਨ ਉਨ੍ਹਾਂ ਦਾ ਸ਼ੂਗਰ ਲੈਵਲ ਡਿੱਗ ਗਿਆ, ਕੀਟੋਨ ਵਧ ਗਿਆ ਅਤੇ ਬਲੱਡ ਪ੍ਰੈਸ਼ਰ ਘੱਟ ਗਿਆ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

 

ਆਤਿਸ਼ੀ ਨੇ ਅਖਿਲੇਸ਼ ਯਾਦਵ ਦਾ ਕੀਤਾ ਧੰਨਵਾਦ

 

 

CBI ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ

ਦੂਸਰੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵੱਧ ਰਹੀਆਂ ਹਨ। ਦੱਸ ਦੇਈਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਏਜੰਸੀ ਨੇ ਉਨ੍ਹਾਂ ਨੂੰ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ 21 ਮਾਰਚ ਨੂੰ ਸ਼ਰਾਬ ਨੀਤੀ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਪਿਛਲੇ 87 ਦਿਨਾਂ ਤੋਂ ਤਿਹਾੜ ‘ਚ ਬੰਦ ਹਨ । ਹਾਲਾਂਕਿ ਉਹ ਲੋਕ ਸਭਾ ਚੋਣਾਂ ਕਰਕੇ 10 ਮਈ ਤੋਂ 2 ਜੂਨ ਤੱਕ 21 ਦਿਨਾਂ ਲਈ ਪੈਰੋਲ ‘ਤੇ ਰਹੇ ਸੀ ।