Connect with us

News

ਜਾਰਜੀਆ ਦੇ ਰੈਸਟੋਰੈਂਟ ਚ 11 ਭਾਰਤੀਆਂ ਦੀ ਹੋਈ ਮੌਤ

Published

on

ਜਾਰਜੀਆ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਜਾਰਜੀਆ ਦੇ ਗੁਡੌਰੀ ਵਿੱਚ ਇੱਕ ਪਹਾੜੀ ਰੈਸਟੋਰੈਂਟ ਵਿੱਚ 11 ਭਾਰਤੀਆਂ ਸਮੇਤ 12 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਕਾਰਬਨ ਮੋਨੋਆਕਸਾਈਡ ਗੈਸ ਲੀਕ ਹੋਣ ਕਾਰਨ ਵਾਪਰਿਆ। ਮਰਨ ਵਾਲਿਆਂ ਵਿੱਚ ਪੰਜਾਬ ਦੇ 10 ਲੋਕ ਸ਼ਾਮਲ ਹਨ। ਭਾਰਤੀ ਮਿਸ਼ਨ ਨੇ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਇਸ ਹਾਦਸੇ ਨਾਲ ਪਰਿਵਾਰਕ ਮੈਂਬਰਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜਾਰਜੀਆ ਦੇ ਗੁਡੌਰੀ ਵਿੱਚ ਇੱਕ ਪਹਾੜੀ ਰੈਸਟੋਰੈਂਟ ਵਿੱਚ 11 ਭਾਰਤੀਆਂ ਸਮੇਤ 12 ਲੋਕ ਮ੍ਰਿਤਕ ਪਾਏ ਗਏ। ਇਹ ਜਾਣਕਾਰੀ ਭਾਰਤੀ ਮਿਸ਼ਨ ਨੇ ਦਿੱਤੀ ਹੈ। ਜਾਰਜੀਆ ਦੇ ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮ੍ਰਿਤਕਾਂ ਦੀਆਂ ਲਾਸ਼ਾਂ ‘ਤੇ ਕੋਈ ਜ਼ਖਮ ਨਹੀਂ ਹਨ ਅਤੇ ਹਿੰਸਾ ਦੇ ਕੋਈ ਸਬੂਤ ਨਹੀਂ ਹਨ।

ਇਨ੍ਹਾਂ ਸਾਰਿਆਂ ਦੀ ਮੌਤ ਕਾਰਬਨ ਮੋਨੋਆਕਸਾਈਡ ਜ਼ਹਿਰ ਕਾਰਨ ਹੋਈ ਹੈ। ਤਬਿਲਿਸੀ ਵਿੱਚ ਭਾਰਤੀ ਮਿਸ਼ਨ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਇੱਕ ਸਥਾਨਕ ਲੜਕੀ ਵੀ ਸ਼ਾਮਲ ਹੈ। 11 ਭਾਰਤੀਆਂ ਵਿੱਚੋਂ 10 ਪੰਜਾਬ ਦੇ ਹਨ।

ਮ੍ਰਿਤਕਾਂ ਦੀ ਪਛਾਣ….

ਇਨ੍ਹਾਂ ਦੀ ਪਛਾਣ ਗੁਰਵਿੰਦਰ ਕੌਰ, ਅਮਰਿੰਦਰ ਕੌਰ, ਮਨਿੰਦਰ ਕੌਰ, ਗਗਨਦੀਪ ਸਿੰਘ, ਰਵਿੰਦਰ ਸਿੰਘ, ਵਰਿੰਦਰ ਸਿੰਘ, ਸੰਦੀਪ ਸਿੰਘ, ਸਮੀਰ ਕੁਮਾਰ, ਹਰਵਿੰਦਰ ਸਿੰਘ, ਪ੍ਰੀਤਮ ਲਾਲ ਅਤੇ ਰਵਿੰਦਰ ਕੁਮਾਰ ਵਜੋਂ ਹੋਈ ਹੈ।

ਸੁਰੱਖਿਆ ਵਧਾ ਦਿੱਤੀ ਗਈ

ਸੂਤਰਾਂ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਰੈਸਟੋਰੈਂਟ ‘ਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਲਾਸ਼ਾਂ ਪਰਿਵਾਰਾਂ ਨੂੰ ਸੌਂਪਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਮੰਤਰਾਇਆ ਨੇ ਦੱਸਿਆ ਕਿ ਮਰਨ ਵਾਲੇ ਸਾਰੇ ਵਿਅਕਤੀ ਉਕਤ ਹਵੇਲੀ ਰੈਸਟੋਰੈਂਟ ਵਿੱਚ ਕੰਮ ਕਰਦੇ ਸਨ ਅਤੇ ਉਨ੍ਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਕਮਰਿਆਂ ਵਿੱਚੋਂ ਮਿਲੀਆਂ ਹਨ। ਭਾਰਤੀ ਮਿਸ਼ਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮਿਸ਼ਨ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਜਿਥੋਂ ਤੱਕ ਸੰਭਵ ਹੋ ਸਕੇ, ਮ੍ਰਿਤਕਾਂ ਦੇ ਪਰਿਵਾਰਾਂ ਦੀ ਪੂਰੀ ਮਦਦ ਕੀਤੀ ਜਾਵੇਗੀ।