Amritsar
ਜੈਕਾਰਿਆਂ ਦੀ ਗੂੰਜ ‘ਚ ਜਾਰੀ ਕੀਤਾ ਨਾਨਕਸ਼ਾਹੀ ਕੈਲੰਡਰ
13 ਮਾਰਚ (ਮਨਜੀਤ ਸਿੰਘ ) : ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰਮੁੱਖ ਪੰਥਕ ਸਖਸ਼ੀਅਤਾਂ ਦੀ ਹਾਜੀਰੀ ਚ ਨਵੇਂ ਵਰ੍ਹੇ ਨਨਾਕਸ਼ਾਹੀ ਸੱਮਤ 552 ਦਾ ਕਲੰਡਰ ਜੈਕਾਰਿਆਂ ਦੀ ਗੂੰਜ ਚ ਜਾਰੀ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਨਵੇਂ ਵਰ੍ਹੇ ਦਾ ਕਲੰਡਰ ਜਾਰੀ ਕਰਨ ਮੌਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ , ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਭਾਈ ਰਜਿੰਦਰ ਸਿੰਘ ਮਹਿਤਾ ਅਤੇ ਪ੍ਰੋਫੈਸਰ ਮਨਜੀਤ ਸਿੰਘ ਸਮੇਤ ਅਨੇਕਾਂ ਪੰਥਕ ਹਸਤੀਆਂ ਮੌਜੂਦ ਸਨ। ਇਸ ਮੌਕੇ ਜਥੇਦਾਰ ਅਕਾਲ ਤਖਤ ਸਾਹਿਬ ਨੇ ਸੰਗਤ ਨੂੰ ਹੱਥ ਮਿਲਾਉਣ ਦੀ ਬਜਾਏ ਫਤਹਿ ਬੁਲਾਉਣ ਸਮੇਤ ਸਿਹਤ ਵਿਭਾਗ ਵਲੋ ਦਸੀਆ ਜਾ ਰਹੀਆ। ਸਾਵਧਾਨੀਆਂ ਵਰਤਣ ਦੀ ਅਪਿਲ ਵੀ ਕੀਤੀ ਗਈ ਹੈ।
ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਕੱਲ 14 ਮਾਰਚ ਤੋਂ ਸ਼ੁਰੂ ਹੋ ਰਹੇ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆ ਸੰਗਤ ਨੂੰ ਨਾਨਕਸ਼ਾਹੀ ਕਲੰਡਰ ਅਨੁਸਾਰ ਗੁਰੂ ਸਾਹਿਬਾਨ ਨਾਲ ਸਬੰਧਿਤ ਪਾਵਨ ਦਿਹਾੜੇ ਮਨਾਉਣ ਦੀ ਅਪਿਲ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਅਰਦਾਸ ਕਰੇ ਕਿ ਵਿਸ਼ਵ ਨੂੰ ਕੋਰੋਨਾ ਵਾਇਰਸ ਦੀ ਇਸ ਮਹਾਮਾਰੀ ਤੋਂ ਛੁਟਕਾਰਾ ਵੀ ਮਿਲੇ।