punjab
ਡਿਊਟੀ ਤੋਂ ਵਾਪਿਸ ਘਰ ਜਾ ਰਹੇ ਪੁਲਿਸ ਮੁਲਾਜ਼ਮ ਨਾਲ ਵਾਪਰਿਆ ਦਰਦਨਾਕ ਹਾਦਸਾ, ਮੌਕੇ ‘ਤੇ ਹੋਈ ਮੌਤ
ਪੁਲੀਸ ਚੌਕੀ ਵਡਾਲਾ (ਨੇੜੇ ਸਾਇੰਸ ਸਿਟੀ) ਜ਼ਿਲ੍ਹਾ ਕਪੂਰਥਲਾ ਵਿੱਚ ਆਪਣੀ ਡਿਊਟੀ ਕਰਕੇ ਘਰ ਪਰਤ ਰਹੇ ਨੌਜਵਾਨ ਪੁਲਿਸ ਮੁਲਾਜ਼ਮ ਦੀ ਕਾਰ ਦਾ ਟਾਇਰ ਫਟ ਗਿਆ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਪਲਟ ਗਈ ਅਤੇ ਮੌਕੇ ‘ਤੇ ਹੀ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ|
ਜਾਣਕਾਰੀ ਮੁਤਾਬਿਕ ਮਨਦੀਪ ਸਿੰਘ ਉਰਫ਼ ਮੰਨੂ ਉਮਰ 24 ਪੁੱਤਰ ਮਰਹੂਮ ਵਾਸੀ ਪਿੰਡ ਅਠੌਲਾ ਗੁਰਦੀਪ ਸਿੰਘ ਬਿੱਟੂ ਆਪਣੇ ਪਿਤਾ ਪੁਲਿਸ ਮੁਲਾਜ਼ਮ ਦੀ ਥਾਂ ‘ਤੇ ਪੰਜਾਬ ਪੁਲਿਸ ‘ਚ ਨੌਕਰੀ ਕਰ ਰਿਹਾ ਸੀ | ਮਨਦੀਪ ਸਿੰਘ ਜਲੰਧਰ-ਕਪੂਰਥਲਾ ਰੋਡ ‘ਤੇ ਸਥਿਤ ਪੁਲਿਸ ਚੌਕੀ ਵਡਾਲਾ ਵਿਖੇ ਡਿਊਟੀ ਕਰ ਰਿਹਾ ਸੀ | ਕੱਲ੍ਹ ਰਾਤ ਕਰੀਬ 10.30 ਵਜੇ ਜਦੋਂ ਉਹ ਆਪਣੀ ਡਿਊਟੀ ਖਤਮ ਕਰਕੇ ਵਾਪਿਸ ਆਪਣੇ ਘਰ ਨੂੰ ਆ ਰਿਹਾ ਸੀ ਤਾਂ ਰਸਤੇ ਵਿੱਚ ਗੱਡੀ ਦਾ ਟਾਇਰ ਫਟਣ ਕਾਰਨ ਕਾਰ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਈ, ਜਿਸ ਕਾਰਨ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।
ਵਿਆਹੁਤਾ ਮਨਦੀਪ ਸਿੰਘ ਮੰਨੂ ਆਪਣੇ ਪਿੱਛੇ ਮਾਤਾ, ਪਤਨੀ ਅਤੇ 2 ਧੀਆਂ ਛੱਡ ਗਿਆ ਹੈ। ਮਨਦੀਪ ਸਿੰਘ ਮੰਨੂ ਜਗਤਾਰ ਪਰਵਾਨਾ ਯਾਦਗਰੀ ਸਾਂਝ ਮੰਚ ਪਿੰਡ ਅਠੌਲਾ ਦੇ ਕਮੇਟੀ ਮੈਂਬਰ ਵੀ ਸਨ। ਇਸ ਦੌਰਾਨ ਜਗਤਾਰ ਪਰਵਾਨਾ ਯਾਦਗਰੀ ਸੰਭਾਲ ਮੰਚ ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵੀ ਫਤਹਿ ਸਿੰਘ ਸੋਹਲ, ਸਮੂਹ ਟੀਮ ਅਤੇ ਸ਼ਹਿਰ ਵਾਸੀਆਂ ਨੇ ਮਨਦੀਪ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।