Connect with us

National

ਡੇਹਰਾ ਵਿਧਾਨ ਸਭਾ ਸੀਟ ਤੋਂ ਜਿੱਤੀ ਹਿਮਾਚਲ CM ਦੀ ਪਤਨੀ ਕਮਲੇਸ਼ ਠਾਕੁਰ

Published

on

HIAMCHAL BY ELECTION : ਹਿਮਾਚਲ ਦੀਆਂ ਤਿੰਨ ਸੀਟਾਂ- ਦੇਹਰਾ, ਹਮੀਰਪੁਰ ਅਤੇ ਨਾਲਾਗੜ੍ਹ ‘ਤੇ ਜ਼ਿਮਨੀ ਚੋਣਾਂ ਲਈ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਜ਼ਿਮਨੀ ਚੋਣਾਂ ਦੀ 10 ਜੁਲਾਈ ਨੂੰ ਹੋਈ ਵੋਟਿੰਗ ਦਾ ਨਤੀਜਾ ਆ ਗਿਆ ਹੈ।  ਦੱਸ ਦੇਈਏ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਨੇ ਜਿੱਤ ਹਾਸਲ ਕੀਤੀ ਹੈ।

ਹਿਮਾਚਲ ਪ੍ਰਦੇਸ਼ ਦੀ ਡੇਹਰਾ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਦੀ ਪਤਨੀ ਕਮਲੇਸ਼ ਠਾਕੁਰ ਨੇ ਭਾਜਪਾ ਉਮੀਦਵਾਰ ਹੁਸ਼ਿਆਰ ਸਿੰਘ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ। ਜਦਕਿ ਹਮੀਰਪੁਰ ਸੀਟ ‘ਤੇ ਭਾਜਪਾ ਨੇ ਕਬਜ਼ਾ ਕਰ ਲਿਆ ਹੈ। ਹਿਮਾਚਲ ਦੀਆਂ 3 ਸੀਟਾਂ ‘ਤੇ ਉਪ ਚੋਣਾਂ ਹੋਈਆਂ। ਕਮਲੇਸ਼ ਨੇ ਭਾਜਪਾ ਉਮੀਦਵਾਰ ਨੂੰ 9399 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ।

ਕਾਂਗਰਸ ਤੋਂ ਉਮੀਦਵਾਰ ਕਮਲੇਸ਼ ਠਾਕੁਰ ਨੂੰ 32125 ਵੋਟਾਂ ਪਈਆਂ।  ਭਾਜਪਾ ਉਮੀਦਵਾਰ ਹੁਸ਼ਿਆਰ ਸਿੰਘ ਨੂੰ 22860 ਵੋਟਾਂ ਪਈਆਂ| 32125 ਲੈ ਕੇ ਉਮੀਦਵਾਰ ਕਮਲੇਸ਼ ਠਾਕੁਰ ਨੇ ਜਿੱਤ ਹਾਸਲ ਕੀਤੀ ਹੈ।

CM ਸੁੱਖੂ ਨੇ ਦਿੱਤੀ ਵਧਾਈ

ਕਾਂਗਰਸ ਤੋਂ ਉਮੀਦਵਾਰ ਕਮਲੇਸ਼ ਠਾਕੁਰ ਦੀ ਜਿੱਤ ਤੋਂ ਬਾਅਦ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵਧਾਈ ਦਿੰਦਿਆਂ ਕਿਹਾ ਕਿ,ਵਿਧਾਨ ਸਭਾ ਜ਼ਿਮਨੀ ਚੋਣ ਵਿਚ ਇਤਿਹਾਸਕ ਜਿੱਤ ਦਰਜ ਕਰਨ ‘ਤੇ ਵਿਧਾਨ ਸਭਾ ਹਲਕਾ ਡੇਹਰਾ ਤੋਂ ਕਾਂਗਰਸੀ ਉਮੀਦਵਾਰ ਕਮਲੇਸ਼ ਠਾਕੁਰ ਜੀ ਨੂੰ ਹਾਰਦਿਕ ਵਧਾਈ ਅਤੇ ਸਤਿਕਾਰਯੋਗ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ । ਇਸ ਚੋਣ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਹਿਮਾਚਲ ਦੇ ਲੋਕ ਜਮਹੂਰੀਅਤ ਨੂੰ ਨੁਕਸਾਨ ਪਹੁੰਚਾਉਣ ਅਤੇ ਕੇਂਦਰੀ ਸੱਤਾ ਦੇ ਬਲਬੂਤੇ ਸੂਬੇ ਦੇ ਫ਼ਤਵੇ ‘ਤੇ ਹਮਲਾ ਕਰਨ ਦੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਕਾਂਗਰਸ ਸਰਕਾਰ ਜਲਦੀ ਹੀ ਡੇਰਿਆਂ ਨੂੰ ਵਿਕਾਸ ਦੇ ਰਾਹ ‘ਤੇ ਰੱਖ ਕੇ ‘ਡੇਰਾ ਦਾ ਵਿਕਾਸ’ ਦਾ ਸੁਪਨਾ ਸਾਕਾਰ ਕਰੇਗੀ।