National
ਡੱਲੇਵਾਲ ਦੀ ਭੁੱਖ ਹੜਤਾਲ ਦਾ 60ਵਾਂ ਦਿਨ
JAGJIT SINGH DALLEWAL : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ (ਸ਼ੁੱਕਰਵਾਰ) 60ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।
ਡਾਕਟਰਾਂ ਨੇ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਜਿਸ ਵਿੱਚ ਕਿਹਾ ਗਿਆ ਹੈ ਕਿ ਤਾਜ਼ੀ ਹਵਾ ਅਤੇ ਧੁੱਪ ਵਿੱਚ ਆਉਣ ਤੋਂ ਬਾਅਦ, ਡੱਲੇਵਾਲ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਡੱਲੇਵਾਲ ਲਈ ਬਣਾਏ ਜਾ ਰਹੇ ਕਮਰੇ ਦਾ ਕੰਮ ਵੀ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ।
ਜਦੋਂ ਤੱਕ ਕਮਰਾ ਨਹੀਂ ਬਣ ਜਾਂਦਾ, ਉਹ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਟਰਾਲੀ ਵਿੱਚ ਰਹਿਣਗੇ । ਇਸ ਦੇ ਨਾਲ ਹੀ, ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਲਗਾਤਾਰ ਸ਼ਿਫਟਾਂ ਵਿੱਚ ਫਰੰਟ ‘ਤੇ ਡਿਊਟੀ ਕਰ ਰਹੀ ਹੈ। ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ, ਲੋੜ ਅਨੁਸਾਰ ਟੈਸਟ ਵੀ ਕੀਤੇ ਜਾ ਰਹੇ ਹਨ।