India
ਤਿਓਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ

ਤਿਓਹਾਰਾਂ ਤੋਂ ਪਹਿਲਾਂ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਲੱਗ ਗਿਆ ਹੈ | ਤਿਉਹਾਰਾਂ ਵਾਲੇ ਮਹੀਨੇ ਦੀ ਪਹਿਲੀ ਤਰੀਕ ਨੂੰ ਲੋਕਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਤੁਹਾਨੂੰ ਦੱਸ ਦੇਈਏ ਕਿ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ ਵਾਧਾ ਹੋ ਗਿਆ ਹੈ | ਸਿਲੰਡਰ ਦੀ ਕੀਮਤਾਂ ‘ਚ 48.50 ਰੁਪਏ ਸਿਲੰਡਰ ਮਹਿੰਗਾ ਹੋ ਗਿਆ ਹੈ |
ਕੰਪਨੀਆਂ ਨੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਹੈ। ਇਹ ਬਦਲਾਅ ਲੋਕਾਂ ਦੀਆਂ ਜੇਬਾਂ ‘ਤੇ ਬੋਝ ਵਧਾਉਣ ਵਾਲਾ ਹੈ। ਦਰਅਸਲ, 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 48.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜ ਕਿਲੋ ਦੇ ਫਰੀ ਟਰੇਡ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 12 ਰੁਪਏ ਦਾ ਵਾਧਾ ਹੋਇਆ ਹੈ। ਵਧੀਆਂ ਕੀਮਤਾਂ ਅੱਜ ਤੋਂ ਭਾਵ 1 ਅਕਤੂਬਰ ਤੋਂ ਲਾਗੂ ਹੋ ਗਈਆਂ ਹਨ।