Punjab
ਦਲਬੀਰ ਗੋਲਡੀ ਮੁੜ ਕਾਂਗਰਸ ਚ ਹੋਏ ਸ਼ਾਮਿਲ

ਦਲਬੀਰ ਗੋਲਡੀ ਮੁੜ ਕਾਂਗਰਸ ਚ ਸ਼ਾਮਿਲ ਹੋ ਗਏ ਹਨ। ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਦੀ ਮੌਜੂਦਗੀ ‘ਚ ਦਲਵੀਰ ਗੋਲਡੀ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਹਨ।
ਦਲਵੀਰ ਗੋਲਡੀ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿਚ ਮੁੜ ਸ਼ਾਮਲ ਕਰਵਾਇਆ। ਇਸ ਮੌਕੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਦੱਸ ਦੇਈਏ ਕਿ ਦਲਵੀਰ ਗੋਲਡੀ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਦਿੱਤੀ ਸੀ।
ਗੋਲਡੀ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ, ਉਦੋਂ ਉਨ੍ਹਾਂ ਸੀਐਮ ਮਾਨ ਨੂੰ ਕਿਹਾ ਸੀ ਕਿ ਮੈਂ ਤੁਹਾਡੀ ਝੋਲੀ ਪੈ ਗਿਆ ਪਰ ਅੱਜ ਉਹ ਮੁੜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਟਵੀਟ ਕਰਕੇ ਗੋਲਡੀ ਦਾ ਸਵਾਗਤ ਕੀਤਾ ਗਿਆ।