Connect with us

News

ਦਿੱਲੀ ਧਮਾਕੇ ਮਾਮਲੇ ‘ਤੇ CM ਭਗਵੰਤ ਮਾਨ ਦਾ ਟਵੀਟ

Published

on

10 ਨਵੰਬਰ ਦੀ ਰਾਤ ਦਿੱਲੀ ‘ਚ ਇੱਕ ਵੱਡਾ ਧਮਾਕਾ ਹੋ ਗਿਆ ਹੈ। ਜਿਸ ਧਮਾਕੇ ਵਿਚ ਕਈ ਲੋਕਾਂ ਦੀ ਜਾਨ ਚਲੇਗੀ ਅਤੇ ਕਈ ਲੋਕ ਜਖ਼ਮੀ ਹੋ ਗਏ। ਇਹ ਧਮਾਕਾ ਲਾਲ ਕਿੱਲ੍ਹੇ ਦੇ ਨੇੜੇ ਹੋਇਆ ਹੈ।

ਦਿੱਲੀ ਦੇ ਲਾਲ ਕਿਲੇ ਨੇੜੇ ਵੱਡਾ ਧਮਾਕਾ ਹੋਇਆ ਹੈ। ਧਮਾਕੇ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਰੀਬ 24 ਲੋਕ ਜ਼ਖਮੀ ਹੋ ਗਏ ਹਨ। ਜਦੋ ਇਹ ਧਮਕਾ ਹੋਇਆ ਤਾਂ ਇਸ ਧਮਾਕੇ ਦੀ ਅਵਾਜ ਕਈ ਕਿਲੋਮੀਟਰ ਸੁਣਾਈ ਦਿੱਤੀ। ਧਮਾਕੇ ਕਾਰਨ ਲਾਜਪਤ ਰਾਏ ਮਾਰਕੀਟ ‘ਚ ਕਈ ਗੱਡੀਆਂ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਪੰਜ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਇਸ ਦੌਰਾਨ ਲਾਲ ਜੈਨ ਮੰਦਰ ਤੇ ਦੁਕਾਨਾਂ ਦੇ ਸ਼ੀਸ਼ੇ ਵੀ ਟੁੱਟ ਗਏ। ਦਿੱਲੀ, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ‘ਚ ਧਮਾਕੇ ਮਗਰੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਏਜੰਸੀਆਂ ਵੱਲੋਂ ਮੌਕੇ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

CM ਭਗਵੰਤ ਮਾਨ ਨੇ ਜਤਾਇਆ ਦੁੱਖ

ਦਿੱਲੀ ਦੇ ਲਾਲ ਕਿਲ੍ਹਾ ਨੇੜੇ ਬੰਬ ਬਲਾਸਟ ਦੀ ਦੁਖਦਾਈ ਖ਼ਬਰ ਮਿਲੀ ਹੈ। ਜਿਸ ਵਿੱਚ ਕਈ ਲੋਕਾਂ ਦੀ ਦਰਦਨਾਕ ਮੌਤ ਅਤੇ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਦੇਸ਼ ਦੀ ਰਾਜਧਾਨੀ ‘ਚ ਵਾਪਰੀ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਰਾਹਗੀਰਾਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।