Connect with us

National

ਦਿੱਲੀ ਨੂੰ ਅੱਜ ਮਿਲੇਗਾ ਨਵਾਂ CM

Published

on

DELHI NEW CM : ਦਿੱਲੀ ਵਿੱਚ ਸਿਆਸੀ ਹਲਚਲ ਤੇਜ਼ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਦਿੱਲੀ ਨੂੰ ਅੱਜ ਯਾਨੀ 17 ਸਤੰਬਰ ਨੂੰ ਨਵਾਂ ਮੁੱਖ ਮੰਤਰੀ ਮਿਲਣ ਵਾਲਾ ਹੈ।

ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਵਿਧਾਇਕ ਦਲ ਦੀ ਬੈਠਕ ‘ਚ ਮਨਜ਼ੂਰੀ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਪਹਿਲਾਂ 11 ਵਜੇ ਮੁੱਖ ਮੰਤਰੀ ਨਿਵਾਸ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਹੀ ਵਿਧਾਇਕ ਦਲ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ ਅਤੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਐੱਲ.ਜੀ.ਵੀ.ਕੇ.ਸਕਸੈਨਾ ਨੇ ਅਰਵਿੰਦ ਕੇਜਰੀਵਾਲ ਨੂੰ ਨਿਯੁਕਤੀ ਦਾ ਸਮਾਂ ਦਿੱਤਾ ਹੈ। ਅਰਵਿੰਦ ਕੇਜਰੀਵਾਲ ਮੰਗਲਵਾਰ ਸ਼ਾਮ 4.30 ਵਜੇ LG ਨਾਲ ਮੁਲਾਕਾਤ ਕਰਨਗੇ ਅਤੇ ਆਪਣਾ ਅਸਤੀਫਾ ਸੌਂਪਣਗੇ।