bettilt giriş
ਦਿੱਲੀ ਵਿਧਾਨ ਸਭਾ ਚੋਣਾਂ ਲਈ 'ਆਪ' ਨੇ ਪਹਿਲੀ ਲਿਸਟ ਕੀਤੀ ਜਾਰੀ - World Punjabi TV
Connect with us

Uncategorized

ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਪਹਿਲੀ ਲਿਸਟ ਕੀਤੀ ਜਾਰੀ

Published

on

DELHI AAP : ਆਮ ਆਦਮੀ ਪਾਰਟੀ  ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਪਹਿਲੀ ਸੂਚੀ ਵਿੱਚ 11 ਉਮੀਦਵਾਰਾਂ ਦੇ ਨਾਂ ਹਨ। ਇਸ ਵਿਚ ਅਨਿਲ ਝਾਅ, ਵੀਰ ਸਿੰਘ ਧੀਂਗਾਨ ਅਤੇ ਸੋਮੇਸ਼ ਸ਼ੌਕੀਨ ਦੇ ਨਾਂ ਵੀ ਸ਼ਾਮਲ ਹਨ। ਉਹ ਹਾਲ ਹੀ ‘ਚ ‘ਆਪ’ ‘ਚ ਸ਼ਾਮਲ ਹੋਏ ਹਨ।

ਬ੍ਰਹਮਾ ਸਿੰਘ ਤੰਵਰ ਛਤਰਪੁਰ ਤੋਂ ਹੋਣਗੇ ਉਮੀਦਵਾਰ
ਅਨਿਲ ਝਾਅ ਕਿਰਾੜੀ ਤੋਂ ਹੋਣਗੇ ਉਮੀਦਵਾਰ
ਦੀਪਕ ਸਿੰਗਲਾ ਵਿਸ਼ਵਾਸ ਨਗਰ ਤੋਂ ਹੋਣਗੇ ਉਮੀਦਵਾਰ
ਸਰਿਤਾ ਸਿੰਘ ਰੋਹਤਾਸ ਨਗਰ ਤੋਂ ‘ਆਪ’ ਦੀ ਉਮੀਦਵਾਰ
BB ਤਿਆਗੀ ਲਕਸ਼ਮੀ ਨਗਰ ਤੋਂ ‘ਆਪ’ ਦੇ ਉਮੀਦਵਾਰ
ਰਾਮ ਸਿੰਘ ਨੇਤਾ ਜੀ ਬਦਰਪੁਰ ਤੋਂ ਉਮੀਦਵਾਰ
ਜ਼ੁਬੈਰ ਚੌਧਰੀ ਸੀਲਮਪੁਰ ਤੋਂ ‘ਆਪ’ ਦੇ ਉਮੀਦਵਾਰ ਹੋਣਗੇ
ਵੀਰ ਸਿੰਘ ਧੀਂਗਾਨ ਸੀਮਾਪੁਰੀ ਤੋਂ ਚੋਣ ਲੜਨਗੇ।
ਗੌਰਵ ਸ਼ਰਮਾ ਘੋਂਡਾ ਤੋਂ ਚੋਣ ਲੜਨਗੇ
ਮਨੋਜ ਤਿਆਗੀ ਕਰਾਵਲ ਨਗਰ ਤੋਂ ‘ਆਪ’ ਦੇ ਉਮੀਦਵਾਰ ਹੋਣਗੇ
ਸੋਮੇਸ਼ ਸ਼ੌਕੀਨ ਮਟਿਆਲਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ

ਦਿੱਲੀ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ 11 ਉਮੀਦਵਾਰਾਂ ਦੇ ਨਾਮ ਸ਼ਾਮਿਲ ਹੈ। ਕੁੱਝ ਦਿਨ ਪਹਿਲਾਂ ਭਾਜਪਾ ਛੱਡ ਕੇ ਆਏ ਅਨਿਲ ਝਾਅ ਅਤੇ ਕਾਂਗਰਸ ਛੱਡ ਕੇ ਆਏ ਵੀਰ ਸਿੰਘ ਧੀਂਗਾਨ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਦਿੱਲੀ ਦੀ ਸਭ ਤੋਂ ਵੱਡੇ ਵਿਧਾਨ ਸਭਾ ਹਲਕੇ ਮਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਗੁਲਾਬ ਸਿੰਘ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਨੇ ਸੋਮੇਸ਼ ਸ਼ੌਕੀਨ ਨੂੰ ਮਟਿਆਲਾ ਵਿਧਾਨ ਸਭਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਨੇ ਕਿਰਾੜੀ ਵਿਧਾਨ ਸਭਾ ਤੋਂ ਮੌਜੂਦਾ ਵਿਧਾਇਕ ਰਿਤੂਰਾਜ ਝਾਅ ਦੀ ਟਿਕਟ ਰੱਦ ਕਰ ਦਿੱਤੀ ਹੈ।
ਹਾਲ ਹੀ ਵਿੱਚ ਭਾਜਪਾ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਨਿਲ ਝਾਅ ਨੂੰ ਆਮ ਆਦਮੀ ਪਾਰਟੀ ਵੱਲੋਂ ਕਿਰਾੜੀ ਵਿਧਾਨ ਸਭਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਛਤਰਪੁਰ ਵਿਧਾਨ ਸਭਾ ਤੋਂ ਬ੍ਰਹਮ ਸਿੰਘ ਤੰਵਰ ਉਮੀਦਵਾਰ ਹੋਣਗੇ। ਪਾਰਟੀ ਨੇ ਸੀਲਮਪੁਰ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਅਬਦੁਲ ਰਹਿਮਾਨ ਦੀ ਟਿਕਟ ਰੱਦ ਕਰ ਦਿੱਤੀ ਹੈ। ਹਾਲ ਹੀ ਵਿੱਚ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜ਼ੁਬੇਰ ਚੌਧਰੀ ਨੂੰ ਹੁਣ ਆਮ ਆਦਮੀ ਪਾਰਟੀ ਨੇ ਸੀਲਮਪੁਰ ਵਿਧਾਨ ਸਭਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ।
ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵੀਰ ਸਿੰਘ ਧੀਂਗਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਸੀਮਾਪੁਰੀ ਵਿਧਾਨ ਸਭਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਸਾਬਕਾ ਮੰਤਰੀ ਅਤੇ ਵਿਧਾਇਕ ਰਾਜੇਂਦਰ ਪਾਲ ਗੌਤਮ ਸੀਮਾਪੁਰੀ ਵਿਧਾਨ ਸਭਾ ਤੋਂ ‘ਆਪ’ ਵਿਧਾਇਕ ਸਨ ਅਤੇ ਕੁਝ ਮਹੀਨੇ ਪਹਿਲਾਂ ਕਾਂਗਰਸ ‘ਚ ਸ਼ਾਮਲ ਹੋਏ ਸਨ।

 

2