Connect with us

Punjab

ਦੀਵਾਨ ਹਾਲ ਦਾ ਡਿੱਗਿਆ ਲੈਂਟਰ

Published

on

TARN TARAN SAHIB:  ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੰਗਤਪੁਰਾ ‘ਚ 5 ਸਤੰਬਰ ਨੂੰ ਇਕ ਗੁਰਦੁਆਰੇ ਦੇ ਦੀਵਾਨ ਹਾਲ ਦਾ ਲੈਂਟਰ ਮੁਕੰਮਲ ਹੁੰਦਿਆਂ ਹੀ ਕੁਝ ਸਮੇਂ ਬਾਅਦ ਡਿੱਗ ਗਿਆ। ਲੈਂਟਰ ਦੇ ਮਲਬੇ ਹੇਠ ਆਉਣ ਕਾਰਨ ਇਕ ਦਰਜਨ ਤੋਂ ਵੱਧ ਲੋਕ ਦੱਬੇ ਗਏ।

ਮੌਕੇ ‘ਤੇ ਮੌਜੂਦ ਸੰਗਤ ਤੇ ਇਲਾਕਾ ਵਾਸੀਆਂ ਤੇ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀਆਂ ਪ੍ਰਸ਼ਾਸਨ ਦੀਆਂ ਟੀਮਾਂ ਨੇ ਬੜੀ ਜੱਦੋ-ਜਹਿਦ ਤੋਂ ਬਾਅਦ 12 ਵਿਅਕਤੀਆਂ ਨੂੰ ਮਲਬੇ ਹੇਠੋਂ ਕੱਢਿਆ। ਸਾਰਿਆਂ ਨੂੰ ਹਸਪਤਾਲਾਂ ‘ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪਿੰਡ ਸੰਗਤਪੁਰ ਦੇ ਗੁਰਦੁਆਰਾ ਬਾਬਾ ਦਰਸ਼ਨ ਦਾਸ ਜੀ ਦੇ ਨਵੇਂ ਬਣ ਰਹੇ ਦੀਵਾਨ ਹਾਲ ਦਾ ਲੈਂਟਰ ਪਾਇਆ ਜਾ ਰਿਹਾ ਸੀ। ਲੈਂਟਰ ਦਾ ਕੰਮ ਮੁਕੰਮਲ ਹੋ ਗਿਆ ਸੀ। ਪਰ ਕੁਝ ਹੀ ਸਮੇਂ ਬਾਅਦ ਪੂਰੇ ਦਾ ਪੂਰਾ ਲੈਟਰ ਢਹਿ ਢੇਰੀ ਹੋ ਗਿਆ। ਇਸ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਮੌਜੂਦ ਸੰਗਤ ਤੇ ਇਲਾਕਾ ਵਾਸੀਆਂ ਨੇ ਮਲਬਾ ਹਟਾਉਣਾ ਸ਼ੁਰੂ ਕੀਤਾ। ਸੰਗਤ ਨੇ ਜੇਸੀਬੀ ਤੇ ਹੋਰ ਸਾਧਨਾਂ ਰਾਹੀਂ ਤਾਰੀ ਜੱਦੋ-ਜਹਿਦ ਤੋਂ ਬਾਅਦ ਮਲਬੇ ‘ਚੋਂ 12 ਵਿਅਕਤੀਆਂ ਨੂੰ ਕੱਢ ਲਿਆ। ਇਨ੍ਹਾਂ ‘ਚੋਂ ਕਈਆਂ ਦੇ ਗੰਭੀਰ ਸੱਟਾਂ ਲੱਗੀਆਂ ਸਨ।

ਮਲਬੇ ਹੇਠੋਂ ਕੱਢੇ ਗਏ ਖ਼ਜ਼ਾਨ ਸਿੰਘ ਪਿੰਡ ਚੂੰਘ ਤਿੱਖੀਵਿੰਡ, ਬਿਕਰਮਜੀਤ ਸਿੰਘ ਪਿੰਡ ਰਾਹਲ ਚਾਹਲ, ਲਵ, ਸੁਖਦੇਵ ਸਿੰਘ ਅਤੇ ਬਲਬੀਰ ਸਿੰਘ ਤਿੰਨੇ ਵਾਸੀ ਪਿੰਡ ਪਨਗੋਟਾ ਤੇ ਗੁਰਪਾਲ ਸਿੰਘ ਵਾਸੀ ਪਿੰਡ ਬੰਡਾਲਾ ਨੂੰ ਸਰਹਾਲੀ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿਥੋਂ ਉਨ੍ਹਾਂ ਨੂੰ ਤਰਨਤਾਰਨ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਥੋਂ ਵੀ ਗੰਭੀਰ ਜਖਮੀ ਮਰੀਜਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਮਲਬੇ ਹੇਠਾਂ ਕੁਝ ਹੋਰ ਲੋਕਾਂ ਦੇ ਦੱਥੇ ਹੋਣ ਦੇ ਖ਼ਦਸ਼ੇ ਕਾਰਨ ਰੈਸਕਿਊ ਆਪ੍ਰੇਸ਼ਨ ਦੇਰ ਸ਼ਾਮ ਤੱਕ ਜਾਰੀ ਸੀ। ਓਧਰ ਮੌਕੇ ‘ਤੇ ਪੁੱਜੇ ਐੱਸਡੀਐੱਮ ਖਡੂਰ ਸਾਹਿਬ

ਸਚਿਨ ਪਾਠਕ ਨੇ ਦੱਸਿਆ ਕਿ ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਲੈਂਟਰ ਡਿੱਗਣ ਦੀ ਕੀ ਵਜ੍ਹਾ ਹੈ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ।

ਦੂਜੇ ਪਾਸੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਸੰਦੇਸ਼ ਜਾਰੀ ਕੀਤਾ ਕਿ ਇਸ ਹਾਦਸੇ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ। ਪ੍ਰਸ਼ਾਸਨ ਦੀਆਂ ਟੀਮਾਂ ਸੰਗਤ ਦੇ ਸਹਿਯੋਗ ਨਾਲ ਰੈਸਕਿਊ ਆਪ੍ਰੇਸ਼ਨ ਚਲਾ ਰਹੀਆਂ ਹਨ। 12 ਵਿਅਕਤੀਆਂ ਨੂੰ ਮਲਬੇ ਹੇਠੋਂ ਕੱਢ ਕੇ ਤਰਨਤਾਰਨ ਤੇ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖ਼ਲ ਕਰਵਾਇਆ ਗਿਆ ਹੈ।