Connect with us

Punjab

ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਸੁਖਬੀਰ ਬਾਦਲ

Published

on

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੰਗਲਵਾਰ ਦੀ ਤਰ੍ਹਾਂ ਸੁਖਬੀਰ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਨਿਭਾਈ ਸੀ ਸੇਵਾ

ਬੀਤੇ ਦਿਨ ਉਨ੍ਹਾਂ ਨੇ ਕਲਾਕ ਟਾਵਰ ਦੇ ਬਾਹਰ ਗਲੇ ਵਿੱਚ ਤਖ਼ਤੀ ਅਤੇ ਸੇਵਾਦਾਰ ਦੇ ਕੱਪੜੇ ਪਾ ਕੇ ਇੱਕ ਘੰਟਾ ਸੇਵਾਦਾਰ ਦੀ ਸੇਵਾ ਕੀਤੀ। ਇਸ ਉਪਰੰਤ ਕੀਰਤਨ ਸਰਵਣ ਕੀਤਾ ਅਤੇ ਅੰਤ ਵਿੱਚ ਟੁੱਟੇ ਭਾਂਡਿਆਂ ਦੀ ਸੇਵਾ ਕੀਤੀ। ਅੱਜ ਵੀ ਉਸ ਨੂੰ ਉਹੀ ਸਜ਼ਾ ਦੁਹਰਾਉਣੀ ਪੈ ਰਹੀ ਹੈ।

ਬੀਤੇ ਦਿਨ ਉਨ੍ਹਾਂ ਨੇ ਕਲਾਕ ਟਾਵਰ ਦੇ ਬਾਹਰ ਗਲੇ ਵਿੱਚ ਤਖ਼ਤੀ ਅਤੇ ਸੇਵਾਦਾਰ ਦੇ ਕੱਪੜੇ ਪਾ ਕੇ ਇੱਕ ਘੰਟਾ ਸੇਵਾਦਾਰ ਦੀ ਸੇਵਾ ਕੀਤੀ। ਇਸ ਉਪਰੰਤ ਕੀਰਤਨ ਸਰਵਣ ਕੀਤਾ ਅਤੇ ਅੰਤ ਵਿੱਚ ਭਾਂਡਿਆਂ ਦੀ ਸੇਵਾ ਕੀਤੀ। ਅੱਜ ਵੀ ਨੂੰ ਉਹੀ ਸਜ਼ਾ ਦੁਹਰਾਉਣੀ ਪਵੇਗੀ ।

ਜਦਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਡਾ: ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਮਹੇਸ਼ ਇੰਦਰ ਗਰੇਵਾਲ ਨੇ ਮੰਗਲਵਾਰ ਨੂੰ ਪਖਾਨਿਆਂ ਦੀ ਸਫ਼ਾਈ ਕੀਤੀ | ਸੁਖਬੀਰ ਬਾਦਲ ਨੂੰ ਵੀ ਪਖਾਨੇ ਸਾਫ਼ ਕਰਨ ਦੀ ਸਜ਼ਾ ਸੁਣਾਈ ਗਈ ਸੀ, ਪਰ ਲੱਤ ਵਿੱਚ ਫਰੈਕਚਰ ਹੋਣ ਕਾਰਨ ਉਨ੍ਹਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਸੀ।