Punjab
ਦੇਸ਼ ਭਰ ‘ਚ ਮੀਂਹ ਹੀ ਮੀਂਹ, ਕਈ ਥਾਵਾਂ ‘ਤੇ ਭਰਿਆ ਪਾਣੀ
HEAVY RAIN : ਪੰਜਾਬ ਦੇ ਪਟਿਆਲਾ, ਮੋਹਾਲੀ ਤੇ ਖਰੜ ‘ਚ ਭਾਰੀ ਬਾਰਿਸ਼ ਹੋਈ ਹੈ । ਜਿਸ ਕਾਰਨ ਸੜਕਾਂ ‘ਤੇ ਪਾਣੀ ਇਕੱਠਾ ਹੋ ਗਿਆ ਅਤੇ ਹੁਣ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਪਰੇਸ਼ਾਨੀ ਆ ਰਹੀ ਹੈ ।
ਪੰਜਾਬ ਦੇ ਸਾਰੇ ਸੂਬਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਮੌਸਮ ‘ਚ ਫਰਕ ਪੈ ਗਿਆ ਹੈ ।ਲਗਾਤਾਰ ਬਾਰਿਸ਼ ਹੋਣ ਕਾਰਨ ਸੜਕਾਂ ਤੇ ਪਾਣੀ ਇਕੱਠਾ ਹੋ ਗਿਆ ਜਿਸ ਕਾਰਨ ਲੋਕਾਂ ਨੂੰ ਸਫ਼ਰ ਕਰਨ ‘ਚ ਮੁਸ਼ਕਲਾਂ ਆ ਰਹੀਆਂ ਹਨ ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸਵੇਰੇ ਅਤੇ ਬਾਅਦ ਦੁਪਹਿਰ ਹੋਈ ਤੇਜ਼ ਬਾਰਿਸ਼ ਕਾਰਨ ਮੌਸਮ ਵਿੱਚ ਅਚਾਨਕ ਤਬਦੀਲੀ ਆਈ ਹੈ। ਲੋਕਾਂ ਦੇ ਚਿਹਰੇ ਵੀ ਮੁਸਕਰਾ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਦਿਨ ਦਾ ਤਾਪਮਾਨ ਕਾਫੀ ਵੱਧ ਰਿਹਾ ਸੀ, ਜਿਸ ਕਾਰਨ ਲੋਕ ਸਵੇਰ ਤੋਂ ਸ਼ਾਮ ਤੱਕ ਪਸੀਨਾ ਵਹਾ ਰਹੇ ਸਨ।
5 ਸਤੰਬਰ ਤੱਕ ਹੋਵੇਗੀ ਬਾਰਿਸ਼…
ਹੁਣ ਜਦੋਂ ਅਸੀਂ ਦਿਨ ਵੇਲੇ ਗਰਮੀ ਦਾ ਸਾਹਮਣਾ ਕਰ ਰਹੇ ਹਾਂ ਤਾਂ ਰਾਤਾਂ ਠੰਡੀਆਂ ਹੋ ਗਈਆਂ ਹਨ। ਮੌਸਮ ਵਿਭਾਗ ਨੇ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ 5 ਸਤੰਬਰ ਤੱਕ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਕਿਸਾਨਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਿਨ੍ਹਾਂ ਨੂੰ ਮੀਂਹ ਵਿੱਚ ਆਪਣੀ ਫ਼ਸਲ ਮੰਡੀਆਂ ਵਿੱਚ ਲਿਆਉਣੀ ਪਈ। ਇਸ ਦੇ ਨਾਲ ਹੀ ਜਿਨ੍ਹਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜ ਗਈ ਸੀ, ਉਨ੍ਹਾਂ ਨੂੰ ਵੀ ਬਰਸਾਤ ਕਾਰਨ ਆਪਣੀ ਫ਼ਸਲ ਨੂੰ ਗਿੱਲਾ ਹੋਣ ਤੋਂ ਬਚਾਉਣ ਲਈ ਸਖ਼ਤ ਮਿਹਨਤ ਕਰਨੀ ਪਈ।