Connect with us

National

ਦੋ ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ, 9 ਲੋਕਾਂ ਦੀ ਮੌਤ, ਕਈ ਜ਼ਖਮੀ

Published

on

ACCIDENT : ਅਫਗਾਨਿਸਤਾਨ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ। ਇਹ ਹਾਦਸਾ ਉੱਤਰੀ ਅਫਗਾਨਿਸਤਾਨ ਦੇ ਫਰਿਆਬ ਸੂਬੇ ‘ਚ ਵਾਪਰਿਆ ਹੈ । ਇਲਾਕਾ ਅਧਿਕਾਰੀਆਂ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਫਗਾਨਿਸਤਾਨ ਦੇ ਫਰਿਆਬ ਸੂਬੇ ‘ਚ ਇਕ ਭਿਆਨਕ ਸੜਕ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ‘ਚ ਤਿੰਨ ਲੋਕ ਜ਼ਖਮੀ ਹੋ ਗਏ।

ਜਖ਼ਮੀਆਂ ਨੂੰ ਹਸਤਪਾਲ ਭਰਤੀ ਕਰਵਾਇਆ ਗਿਆ

ਦੋ ਵਾਹਨਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ । ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਜਾਣਕਾਰੀ ਮੁਤਾਬਕ ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਾਦਸੇ ਦਾ ਕਾਰਨ ਕੀ ਸੀ ਅਤੇ ਜਾਂਚ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਭੀੜ-ਭੜੱਕੇ ਵਾਲੀਆਂ ਸੜਕਾਂ ‘ਤੇ ਲਾਪਰਵਾਹੀ ਨਾਲ ਗੱਡੀ ਚਲਾਉਣਾ ਅਤੇ ਖਸਤਾਹਾਲ ਹਾਈਵੇਅ ‘ਤੇ ਟਰੈਫਿਕ ਸਿਗਨਲਾਂ ਦੀ ਕਮੀ ਅਫਗਾਨਿਸਤਾਨ ‘ਚ ਸੜਕ ਹਾਦਸਿਆਂ ਦੇ ਮੁੱਖ ਕਾਰਨ ਹਨ।