Connect with us

Punjab

ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

Published

on

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਸਿੱਖਾਂ ਦੇ ਪੰਜਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਈਸਵੀ ਵਿੱਚ ਅੱਜ ਦੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਸੀ।

ਪਹਿਲੇ ਪ੍ਰਕਾਸ਼ ਪੁਰਬ ਸ੍ਰੀ ਦਰਬਾਰ ਸਾਹਿਬ ਰੌਣਕ ਲੱਗੀ ਹੀ। ਲੋਕ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੇ ਹਨ। ਅਤੇ ਗੁਰੂ ਘਰ ਨੂੰ ਲੱਖਾਂ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ।

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਾਰੀ ਬਾਣੀ ਨੂੰ ਇਸਦੇ ਸ਼ੁੱਧ ਰੂਪ ਵਿੱਚ ਰੱਖਣ ਅਤੇ ਲੋਕਾਂ ਦੀ ਭਲਾਈ ਲਈ ਇੱਕ ਮਹਾਨ ਫੈਸਲਾ ਲਿਆ। ਉਹ ਫੈਸਲਾ ਸੀ ਸਾਰੀ ਬਾਣੀ ਨੂੰ ਇੱਕ ਗ੍ਰੰਥ ਸਾਹਿਬ ਵਿੱਚ ਇਕੱਠਾ ਕਰਨਾ। ਉਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪੋਥੀ ਸਾਹਿਬ ਕਿਹਾ ਜਾਂਦਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਦੇ ਸਮੇਂ, ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨ ਰਚਨਾ ‘ਜਪਜੀ ਸਾਹਿਬ’ ਨੂੰ ਸਥਾਨ ਦਿੱਤਾ। ਇਸ ਮਹਾਨ ਕਾਰਜ ਲਈ, ਗੁਰੂ ਜੀ ਨੇ ਭਾਈ ਗੁਰਦਾਸ ਜੀ ਨੂੰ ਲੇਖਕ ਵਜੋਂ ਨਿਯੁਕਤ ਕੀਤਾ ਅਤੇ ਅੰਮ੍ਰਿਤਸਰ ਸਾਹਿਬ ਵਿੱਚ ਰਾਮਸਰ ਨਦੀ ਦੇ ਕੰਢੇ ਪੋਥੀ ਸਾਹਿਬ ਲਿਖਣ ਦਾ ਕੰਮ ਸ਼ੁਰੂ ਕੀਤਾ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਾਹਮਣੇ ਇਹ ਇੱਕ ਬਹੁਤ ਵੱਡਾ ਕੰਮ ਸੀ, ਜਿਸ ਵਿੱਚ ਉਨ੍ਹਾਂ ਨੂੰ ਸਾਰੀ ਬਾਣੀ ਨੂੰ ਛਾਂਟਣਾ ਸੀ ਅਤੇ ਸ਼ੁੱਧ ਬਾਣੀ ਦੀ ਚੋਣ ਕਰਨੀ ਸੀ ਅਤੇ ਸੰਤਾਂ ਅਤੇ ਮਹਾਂਪੁਰਖਾਂ ਦੀ ਬਾਣੀ ਨੂੰ ਉਨ੍ਹਾਂ ਦੇ ਸ਼ੁੱਧ ਰੂਪ ਵਿੱਚ ਇਕੱਠਾ ਕਰਨਾ ਸੀ। ਅੰਤ ਵਿੱਚ, ਕਈ ਮਹੀਨਿਆਂ ਦੀ ਮਿਹਨਤ ਤੋਂ ਬਾਅਦ, ਪੋਥੀ ਸਾਹਿਬ ਦੀ ਸੰਪਾਦਨਾ 1604 ਈਸਵੀ ਵਿੱਚ ਪੂਰੀ ਹੋਈ।