Punjab
ਪਟਾਕਿਆਂ ਫੈਕਟਰੀ ਚ ਹੋਇਆ ਜ਼ੋਰਦਾਰ ਧਮਾਕਾ, 4 ਮਜ਼ਦੂਰਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ। ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਕਈ ਹੋਰ ਲੋਕ ਵੀ ਮਲਬੇ ਹੇਠਾਂ ਦੱਬੇ ਹੋਣ ਕਾਰਨ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਅਧੀਨ ਪੈਂਦੇ ਪਿੰਡ ਸਿੰਘੇਵਾਲਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ। ਹਾਦਸੇ ਸਮੇਂ ਫੈਕਟਰੀ ਵਿੱਚ ਕੰਮ ਕਰਨ ਵਾਲੇ 5 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਏਮਜ਼ ਬਠਿੰਡਾ ਭੇਜਿਆ ਗਿਆ ਹੈ। ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਡਰ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ