Connect with us

News

ਪਠਾਣਮਾਜਰਾ ਨੂੰ ਗ੍ਰਿਫ਼ਤਾਰੀ ਲਈ ਪੰਜਾਬ ਐਂਟੀ ਟਾਸਕ ਫੋਰਸ ਤਾਇਨਾਤ

Published

on

PUNJAB NEWS : ਪੰਜਾਬ ਸਰਕਾਰ ਨੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਤਾਇਨਾਤ ਕੀਤੀ ਗਈ ਹੈ, ਜਿਸ ਦੀ ਅਗਵਾਈ ਡੀ ਐੱਸ ਪੀ ਬਿਕਰਮਜੀਤ ਸਿੰਘ ਬਰਾੜ ਕਰ ਰਹੇ ਹਨ। ਦੱਸਦਇਏ ਕਿ ਬੀਤੇ ਦਿਨ ਕਰਨਾਲ ਦੇ ਡਬਰੀ ਪਿੰਡ ਤੋਂ ਵਿਧਾਇਕ ਪਠਾਣਮਾਜਰਾ ਦੇ ਪੁਲੀਸ ਹਿਰਾਸਤ ’ਚੋਂ ਫਰਾਰ ਹੋਣ ਤੋਂ ਤਕਰੀਬਨ 24 ਘੰਟੇ ਬਾਅਦ ਇਹ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਵੱਲੋਂ ਪਠਾਣਮਾਜਰਾ ਨੂੰ ਇਕ ਪੁਰਾਣੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਠਾਣਮਾਜਰਾ ਖਿਲਾਫ ਧਾਰਾ 376 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।

ਗ੍ਰਿਫ਼ਤਾਰੀ ਤੋਂ ਪਹਿਲਾਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੈਨੂੰ ਦਬਾਇਆ ਜਾ ਰਿਹਾ ਹੈ, ਕਿਉਂਕਿ ਮੈਂ ਪੰਜਾਬ ਦੇ ਲੋਕਾਂ ਲਈ ਅਵਾਜ਼ ਚੁੱਕੀ ਸੀ। ਫਰਾਰ ਹੋਣ ਤੋਂ ਬਾਅਦ ਪਠਾਣਮਾਜਰਾ ਦੀ ਇੱਕ ਵਿਡਿਓ ਵੀ ਸਾਹਮਨੇ ਅਈ।

Continue Reading