Punjab
ਪਠਾਨਕੋਟ ਵਾਸੀਆਂ ਲਈ ਰਾਹਤ ਦੀ ਖ਼ਬਰ, 4 ਹੋਰ ਮਰੀਜ਼ ਹੋਏ ਕੋਰੋਨਾ ਮੁਕਤ

ਪਠਾਨਕੋਟ, 25 ਅਪ੍ਰੈਲ (ਮੁਕੇਸ਼ ਸੈਣੀ)- ਪਠਾਨਕੋਟ ਦੇ ਲੋਕਾਂ ਲਈ ਇਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਪਠਾਨਕੋਟ ਦੇ 4 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਹੁਣ ਕੁੱਲ 9 ਮਰੀਜ਼ ਠੀਕ ਹੋ ਚੁੱਕੇ ਹਨ।। ਸਿਹਤ ਵਿਭਾਗ ਵੱਲੋਂ ਜਿਨ੍ਹਾਂ 6 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਇਸ ਸਬੰਧੀ ਪੁਸ਼ਟੀ ਕਰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ 4 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਉਨ੍ਹਾਂ ਨੂੰ ਆਉਂਦੇ ਕੱਲ੍ਹ ਸਿਵਲ ਹਸਪਤਾਲ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਜਾਵੇਗਾ।